ਅੰਮ੍ਰਿਤਸਰ

ਸੀ.ਆਈ.ਏ ਸਟਾਫ ਵੱਲੋਂ 60 ਗ੍ਰਾਮ ਹੈਰੋਇੰਨ, 8 ਲੱਖ 10 ਹਜ਼ਾਰ ਰੁਪਏ (ਡਰੱਗ ਮਨੀ) ਅਤੇ 02 ਕਾਰਾਂ ਮਾਰਕਾ ਕਰੇਟਾ ਸਮੇਤ 03 ਨਸ਼ਾ ਤੱਸਕਰ ਕਾਬੂ।*

ਅੰਮ੍ਰਿਤਸਰ (ਸੁਖਬੀਰ ਸਿੰਘ /ਮਧੂਸਾਰ ਬਿਊਰੋ) ਸ੍ਰੀ ਜਸਕਰਨ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ੇ ਦਾ ਧੰਦਾ ਕਰਨ ਵਾਲਿਆ ਖਿਲਾਫ਼ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵਿੱਚ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸਤੇ ਤਹਿਤ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਡੀ.ਸੀ.ਪੀ ਡਿਟੈਕਟਿਵ,ਅੰਮ੍ਰਿਤਸਰ ਅਤੇ ਸ੍ਰੀ ਹਰਜੀਤ ਸਿੰਘ, ਪੀ.ਪੀ.ਐਸ, ਏ.ਡੀ.ਸੀ.ਪੀ ਡਿਟੈਕਟਿਵ,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਗੁਰਿੰਦਰਪਾਲ ਸਿੰਘ ਨਾਗਰਾ, ਪੀ.ਪੀ.ਐਸ, ਏ.ਸੀ.ਪੀ ਡਿਟੈਕਟਿਵ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਚਾਂਰਜ਼ ਸੀ.ਆਈ.ਏ ਸਟਾਫ, ਅੰਮ੍ਰਿਤਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਪੁਲਿਸ ਟੀਮ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਯੋਜਨਾਂਬੰਦ ਤਰੀਕੇ ਨਾਲ ਦੋਸ਼ੀਆਂ ਜਸਵਿੰਦਰ ਸਿੰਘ ਉਰਫ ਵਿੱਕੀ, ਤਰਨ ਕੁਮਾਰ ਅਤੇ ਪੁਨੀਤ ਪਾਲ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 60 ਗ੍ਰਾਮ ਹੈਰੋਇੰਨ, 8 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਅਤੇ 02 ਕਾਰਾਂ ਕਰੇਟਾ ਬ੍ਰਾਮਦ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਤਫ਼ਤੀਸ਼ ਜਾਰੀ ਹੈ।

Leave a Reply

Your email address will not be published. Required fields are marked *