ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਸ਼ਹੀਦੀ ਫਤਹਿ ਮਾਰਚ 12 ਨੂੰ ਦੇਹਲਾਂ ਸੀਹਾਂ ਤੋਂ ਅਰੰਭ ਹੋਵੇਗਾ ਸ਼ਤਾਬਦੀ ਨੂੰ ਸਮਰਪਿਤ ਅਖੰਡ ਪਾਠ ਅਰੰਭ

ਮੂਨਕ/ਦੇਹਲਾਂ ਸੀਹਾਂ 10 ਫਰਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੋ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਸ਼ਹੀਦੀ ਫਤਹਿ ਮਾਰਚ ਸਬੰਧੀ ਅੱਜ ਗੁਰਦੁਆਰਾ ਜਨਮ ਅਸਥਾਨ ਅਕਾਲੀ ਬਾਬਾ ਫੂਲਾ ਸਿੰਘ ਪਿੰਡ ਦੇਹਲਾਂ ਸੀਹਾਂ ਵਿਖੇ ਬੁੱਢਾ ਦਲ ਵਲੋਂ ਚਲੀ ਆਉਂਦੀ ਪੁਰਾਤਨ ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ ਜਿਨ੍ਹਾਂ ਦਾ ਭੋਗ 12 ਫਰਵਰੀ ਨੂੰ ਸਵੇਰੇ 8:30 ਵਜੇ ਪਵੇਗਾ।

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਦਸਿਆ ਕਿ ਸਿੱਖੀ ਰਵਾਇਤਾਂ ਪਰੰਪਰਾਵਾਂ ਅਨੁਸਾਰ 12 ਫਰਵਰੀ ਨੂੰ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਸੰਗਤਾਂ ਨੂੰ ਸੰਬੋਧਨ ਕਰਨਗੀਆਂ ਅਤੇ ਸ਼ਹੀਦੀ ਫਤਹਿ ਮਾਰਚ ਨੂੰ ਰਵਾਨਾ ਕਰਨਗੀਆਂ। ਉਨ੍ਹਾਂ ਕਿਹਾ ਕੌਮ ਦੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਮੌਕੇ ਨਿਕਲ ਰਹੇ ਸ਼ਹੀਦੀ ਫਤਹਿ ਮਾਰਚ ਵਿੱਚ ਬੁੱਢਾ ਦਲ ਦੇ ਵਿਸ਼ੇਸ਼ ਹਾਥੀ, ਊਠ, ਘੋੜੇ, ਬੈਂਡ, ਨਰਸਿੰਝੇ, ਨਗਾਰੇ, ਢੋਲ ਆਦਿ ਸ਼ਾਮਲ ਹੋਣਗੇ।

Leave a Reply

Your email address will not be published. Required fields are marked *