ਚੰਡੀਗੜ੍ਹ ਬਾਰਡਰ ‘ਤੇ ਹੋਈ ਝੜਪ ਮਾਮਲੇ ‘ਚ ਪੁਲਿਸ ਨੇ ਮੁਲਜ਼ਮਾਂ ਦੀ ਕੀਤੀ ਪਛਾਣ
ਚੰਡੀਗੜ੍ਹ : ਚੰਡੀਗੜ੍ਹ-ਮੋਹਾਲੀ ਬਾਰਡਰ ਉਤੇ ਹੋਈ ਝੜਪ ‘ਚ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਇਸ ਸਬੰਧੀ ਪੁਲਿਸ ਵੱਲੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਸੂਹ ਦੇਣ ਵਾਲੇ ਲਈ 10 ਹਜ਼ਾਰ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ।
ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਲੱਗਾ ਹੋਇਆ ਹੈ।
ਇਸ ਦੌਰਾਨ ਕੁਝ ਨਿਹੰਗ ਸਿੰਘ ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜਲੇ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ ‘ਤੇ ਲਾਇਆ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ ਸਨ। ਇਸ ਕਾਰਨ ਯੂਟੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕੀਤਾ ਪਰ ਪ੍ਰਦਰਸ਼ਨਕਾਰੀ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ।

