ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬ ਦੀ ਆਰਥਿਕਤਾ ਬਾਰੇ ਹੋਵੇਗਾ ਸੈਮੀਨਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹੋਣਗੇ ਮੁੱਖ ਮਹਿਮਾਨ
ਪੰਜਾਬੀ ਯੂਨੀਵਰਸਿਟੀ, ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ‘ਪੰਜਾਬ ਦੀ ਆਰਥਿਕਤਾ: ਚੁਣੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ਉੱਤੇ ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਨਗੇ। 13ਫਰਵਰੀ, 2023 ਦਿਨ ਸੋਮਵਾਰ ਨੂੰ ਹੋ ਰਿਹਾ ਇਹ ਸੈਮੀਨਾਰ ਅਰਥ ਵਿਗਿਆਨ ਵਿਭਾਗ ਵੱਲੋਂ ਯੋਜਨਾ ਕਮਿਸ਼ਨ ਚੇਅਰ ਅਤੇ ਆਰਥਿਕ ਪਰਿਵਰਤਨ ਖੋਜ ਕੇਂਦਰ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਅਰਥ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਅਨੁਪਮਾ ਨੇ ਦੱਸਿਆ ਕਿ ਇਸ ਸੈਮੀਨਾਰ ਪ੍ਰੋ. ਸੁੱਚਾ ਸਿੰਘ ਗਿੱਲ, ਪ੍ਰੋ. ਰਣਜੀਤ ਸਿੰਘ ਘੁੰਮਣ, ਪ੍ਰੋ. ਸੁਖਵਿੰਦਰ ਸੋਹੀ ਅਤੇ ਪ੍ਰੋ. ਸੁਖਪਾਲ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਣਗੇ। ਸੈਮੀਨਾਰ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੀ ਜਾਣੀ ਹੈ। ਜਿ਼ਕਰਯੋਗ ਹੈ ਕਿ ਇਸ ਸੈਮੀਨਾਰ ਵਿੱਚ ਸੂਬੇ ਦੀ ਆਰਥਿਕਤਾ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਅਕਾਦਮਿਕ ਚਰਚਾ ਕੀਤੀ ਜਾਣੀ ਹੈ। ਅਕਾਦਮਿਕ ਮਾਹਿਰਾਂ ਦੀ ਇਸ ਚਰਚਾ ਵਿੱਚੋਂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਨਵੀਆਂ ਸੰਭਾਵਨਾਵਾਂ ਤਲਾਸ਼ਣ ਦੀ ਕੋਸਿ਼ਸ਼ ਕੀਤੀ ਜਾਵੇਗੀ।

