ਪਟਿਆਲਾ

ਕ੍ਰਾਂਤੀਕਾਰੀ ਸਮਾਜ ਸੁਧਾਰ ਸ਼੍ਰੋ੍ਰਮਣੀ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਰੋਹ ਆਯੋਜਿਤ।

ਗੁਰੂ ਰਵਿਦਾਸ ਜੀ ਨੇ ਬਾਣੀ ਦੀ ਰੋਸ਼ਨੀ ਨਾਲ ਭੇਦ ਭਾਵ ਦੇ ਹਨੇਰੇ ਨੂੰ ਖਤਮ ਕੀਤਾ — ਦੁੱਗਲ

ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕ੍ਰਾਂਤੀਕਾਰੀ ਸਮਾਜ ਸੁਧਾਰਕ ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਧਾਰਮਿਕ ਸਮਾਰੋਹ ਦਾ ਆਯੋਜਨ ਪ੍ਰਤਾਪ ਨਗਰ ਸਥਿਤ ਗੁਰਦੁਆਰਾ ਭਾਈ ਹਿੰਮਤ ਸਿੰਘ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਵਲੋਂ ਪ੍ਰਧਾਨ ਲਾਭ ਸਿੰਘ, ਜਨਰਲ ਸਕੱਤਰ ਰਾਮ ਅਵਤਾਰ ਅਤੇ ਕੈਸ਼ੀਅਰ ਅਸ਼ੋਕ ਕੁਮਾਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਜਿਸ ਦੌਰਾਨ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰੇਸ਼ ਕੁਮਾਰ ਦੁੱਗਲ ਇਲਾਕੇ ਦੇ ਐਚ ਬਲਾਕ ਪ੍ਰਧਾਨ ਸਵਰੂਪ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਗਈ। ਸਵੇਰ ਦੇ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਨੇ ਭੋਗ ਪਾਏ ਗਏ। ਹਜੂਰੀ ਰਾਗੀ ਭਾਈ ਜਗਸੀਰ ਸਿੰਘ ਬਲਿਆਲ ਵਾਲਿਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਨਰੇਸ਼ ਕੁਮਾਰ ਦੁੱਗਲ ਨੇ ਕਿਹਾ ਕਿ ਮਹਾਨ ਸੰਤ ਰਵਿਦਾਸ ਜੀ ਨੇ ਆਪਣੀ ਅਨੇਕਾਂ ਰਚਨਾਵਾਂ ਰਾਹੀਂ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਅਹਿਮ ਯੋਗਦਾਨ ਪਾਇਆ ਹੈ। ਜਿਨ੍ਹਾਂ ਨੇ ਬਾਣੀ ਦੀ ਰੋਸ਼ਨੀ ਨਾਲ ਭੇਦ ਭਾਵ ਦੇ ਹਨੇਰੇ ਨੂੰ ਖਤਮ ਕੀਤਾ। ਇਸ ਲਈ ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਮੌਜੂਦਾ ਨਗਰ ਪ੍ਰਧਾਨ ਅਜਾਇਬ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਦਲੀਪ ਸਿੰਘ, ਦਰਸ਼ਨ ਸਿੰਘ, ਰਘਬੀਰ ਸਿੰਘ, ਗੁਰਮੁੱਖ ਸਿੰਘ ਧਾਮੋ ਮਾਜਰਾ, ਮਾਸਟਰ ਗੁਰਦਿਆਲ ਸਿੰਘ, ਹਰਭਜਨ ਸਿੰਘ ਜੇ.ਈ., ਗੁਰਜੰਟ ਸਿੰਘ ਆਦਿ ਵੱਲੋਂ ਹਾਜਰੀ ਲਗਵਾਈ ਗਈ।

Leave a Reply

Your email address will not be published. Required fields are marked *