ਪਾਵਰ ਮੈਨੇਜਮੈਂਟ ਪਾਸੋਂ ਬਿਜਲੀ ਕਾਮਿਆਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਜੁਆਇੰਟ ਫੋਰਮ ਵੱਲੋਂ ਸੰਘਰਸ਼ ਦਾ ਐਲਾਣ।
ਇੱਕ ਮਾਰਚ ਨੂੰ ਸਮੁੱਚੇ ਪੰਜਾਬ ਅੰਦਰ ਸਬ ਡਵੀਜਨ ਪੱਧਰ ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
ਮਿਤੀ 16—03—2023 ਤੋਂ 28—03—2023 ਤੱਕ ਪੰਜਾਂ ਜੋਨਾਂ ਵਿੱਚ ਜੋਨਲ ਧਰਨੇ ਦਿੱਤੇ ਜਾਣਗੇ।
ਮਿਤੀ 11—04—2023 ਨੂੰ ਹੈਡ ਆਫਿਸ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਇੱਥੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਅਧਾਰਤ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ), ਮਨਿਸਟੀਰੀਅਲ ਸਰਵਿਸ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਅਤੇ ਸਬ ਸਟੇਸ਼ਨ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਾਥੀ ਰਤਨ ਸਿੰਘ ਮਜਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬ ਸਾਥੀ ਕਰਮਚੰਦ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਜਗਜੀਤ ਸਿੰਘ ਕੋਟਲੀ, ਹਰਪਾਲ ਸਿੰਘ, ਜਗਜੀਤ ਸਿੰਘ ਕੰਡਾ, ਗੁਰਚਰਨ ਸਿੰਘ, ਗੁਰਦਿੱਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਨਾ, ਬਲਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਅਵਤਾਰ ਸਿੰਘ ਕੈਂਥ, ਸੁਖਵਿੰਦਰ ਸਿੰਘ ਚਾਹਲ, ਰਘਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਦੁੰਮਨਾ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਜਿੱਥੇ ਪਾਵਰ ਮੈਨੇਜਮੈਂਟ ਜੁਆਇੰਟ ਫੋਰਮ ਨਾਲ ਕੀਤੇ ਸਮਝੌਤਿਆਂ ਅਨੁਸਾਰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈ ਅਤੇ ਟਾਲ ਮਟੋਲ ਦੀ ਨੀਤੀ ਅਪਨਾ ਕੇ ਮੁਲਾਜਮਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉੱਥੇ ਪੰਜਾਬ ਸਰਕਾਰ ਵੀ ਮੁਲਾਜਮਾਂ ਨੂੰ ਪੱਕੇ ਕਰਨ, ਮੁਲਾਜਮਾਂ ਨੂੰ ਦਿੱਤੇ ਪੇ ਸਕੇਲਾਂ ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੇ ਏਰੀਅਰ ਦੇਣ ਤੋਂ ਲਗਾਤਾਰ ਟਾਲਮਟੋਲ ਕਰ ਰਹੀ ਹੈ।
ਮੀਟਿੰਗ ਵਿੱਚ ਸ਼ਾਮਲ ਸਾਥੀਆਂ ਨੇ ਕਿਹਾ ਕਿ ਪਾਵਰ ਮੈਨੇਜਮੈਂਟ ਬਿਜਲੀ ਮੁਲਾਜਮਾਂ ਨੂੰ ਦਿੱਤੇ ਤਨਖਾਹ ਸਕੇਲਾਂ ਵਿੱਚ ਰਹਿੰਦੀਆਂ ਤਰੁੱਟੀਆਂ ਅਤੇ ਰਹਿੰਦੇ ਭੱਤਿਆਂ ਵਿੱਚ ਸੋਧ ਕਰਨ ਅਤੇ ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਜੁਆਇੰਟ ਫੋਰਮ ਨੂੰ ਪ੍ਰਤੀਨਿਧਤਾ ਦੇਣ ਦੀ ਥਾਂ ਯੋਗ ਮੁਲਾਜਮਾਂ ਦੀ ਤਰੱਕੀਆਂ ਨਾਂ ਕਰਨ, ਨਵੇਂ ਭਰਤੀ ਕਰਨ, ਸ.ਲ.ਮ. ਮੁਲਾਜਮਾਂ ਨੂੰ ਤੰਗ ਪ੍ਰੇਸ਼ਾਨ ਕਰਨ, ਆਰ.ਟੀ.ਐਮ. ਅਤੇ ਓ.ਸੀ. ਨੂੰ 4 ਤੋਂ 9 ਗਰੁੱਪਾਂ ਵਿੱਚ ਸ਼ਾਮਲ ਕਰਕੇ ਪੇ ਬੈਂਡ ਦੇਣ, ਸੀ.ਆਏ ਨੰ: 295/19 ਰਾਹੀਂ ਭਰਤੀ ਸ.ਲ.ਮ. ਨੂੰ ਤੰਗ ਪ੍ਰੇਸ਼ਾਨ ਕਰਨ, ਸ.ਲ.ਮ. ਤੇ ਲ.ਮ., ਏ.ਐਸ.ਐਸ.ਏ. / ਐਸ.ਐਸ.ਈ. ਦੀ ਡਿਊਟੀ ਨੂੰ ਬਿਨਾਂ ਵਿੱਤੀ ਲਾਭ ਸ਼ਰਤਾਂ ਸਹਿਤ ਦੇਣ ਮਨਜੂਰ ਸ਼ੁਦਾ ਅਸਾਮੀਆਂ ਖਤਮ ਕਰਨ, ਨਵੀਂ ਭਰਤੀ ਨਾ ਕਰਨ ਅਤੇ ਖਾਲੀ ਅਸਾਮੀਆਂ ਨਾ ਭਰਨ ਲਈ ਹਦਾਇਤਾਂ ਜਾਰੀ ਕਰ ਰਹੀ ਹੈ। ਜਿਸ ਦਾ ਮੁਲਾਜਮ ਡੱਟ ਕੇ ਜਵਾਬ ਦੇਣਗੇ ਅਤੇ ਨਿਜੀਕਰਨ ਦੀਆ ਨੀਤੀਆਂ ਵਿਰੁੱਧ ਡਟ ਕੇ ਸੰਘਰਸ਼ ਕਰਨਗੇ। ਜਿਸ ਵਿਰੁੱਧ 16 ਮਾਰਚ ਨੂੰ ਬਾਰਡਰ ਜੋਨ ਅੰਮ੍ਰਿਤਸਰ ਅਤੇ ਵੈਸਟ ਜੋਨ ਬਠਿੰਡਾ, 21 ਮਾਰਚ ਨੂੰ ਨਾਰਥ ਜੋਨ ਜਲੰਧਰ ਅਤੇ ਸੈਨਰਲ ਜੋਨ ਲੁਧਿਆਣਾ ਅਤੇ 28 ਮਾਰਚ ਨੂੰ ਸਾਊਥ ਜੋਨ ਪਟਿਆਲਾ ਵਿਖੇ ਧਰਨੇ ਦੇਣ ਉਪਰੰਤ ਗਿਆਰਾ ਅਪ੍ਰੈਲ 2023 ਨੂੰ ਹੈਡ ਆਫਿਸ ਪਟਿਆਲਾ ਅੱਗੇ ਸੂਬਾਈ ਧਰਨਾ ਦਿੱਤਾ ਜਾਵੇਗਾ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪਾਵਰਕਾਮ ਅਤੇ ਟਰਾਂਸਕੋ ਮੈਨੇਜਮੈਂਟ ਜੁਆਇੰਟ ਫੋਰਮ ਨਾਲ ਕੀਤੇ ਸਮਝੌਤੇ ਅਨੁਸਾਰ ਮੰਨੀਆਂ ਮੰਗਾਂ ਲਾਗੂ ਕਰੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਿਜਲੀ ਕਾਮੇ ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ 15 ਫਰਵਰੀ ਨੂੰ ਜਿਲਾ ਪੱਧਰੀ ਧਰਨਿਆਂ ਤੋਂ ਇਲਾਵਾ 19 ਫਰਵਰੀ 2023 ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਸੁਬਾਈ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨਗੇ। ਜੇਕਰ ਸਰਕਾਰ ਤੇ ਪਾਵਰ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।

