ਪੰਜਾਬਪਟਿਆਲਾ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ-ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕੀਤੀ-ਡਾ. ਗੁਰਪ੍ਰੀਤ ਕੌਰ

ਘੜਾਮਾ ਖੁਰਦ ਵਿਖੇ ਦੂਜੇ ਕਬੱਡੀ ਮਹਾਂਕੁੰਭ ‘ਚ ਪੁੱਜੇ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ, ਨੀਨਾ ਮਿੱਤਲ ਤੇ ਕੁਲਜੀਤ ਰੰਧਾਵਾ

ਸ਼ੰਭੂ, ਰਾਜਪੁਰਾ, ਘਨੌਰ, ਪਟਿਆਲਾ, 16 ਫਰਵਰੀ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖਿਡਾਰੀਆਂ ਲਈ ਖੇਡ ਸੱਭਿਆਚਾਰ ਪੈਦਾ ਕਰਨ ਵਾਸਤੇ ਖੇਡਾਂ ਨੂੰ ਪ੍ਰਫੁੱਲਤ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਹ ਘਨੌਰ ਹਲਕੇ ਦੇ ਪਿੰਡ ਘੜਾਮਾ ਖੁਰਦ ਵਿਖੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਕਬੱਡੀ ਦੇ ਦੂਜੇ ਮਹਾਂਕੁੰਭ ਮੌਕੇ ਪੁੱਜੇ ਹੋਏ ਸਨ। ਇਸ ਦੌਰਾਨ ਵਿਸ਼ੇਸ ਤੌਰ ‘ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਤੁਰੰਤ ਸਨਮਾਨ ਕੀਤਾ ਅਤੇ ਸੂਬੇ ‘ਚ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕੀਤੀ ਹੈ।

ਇਸ ਕਬੱਡੀ ਟੂਰਨਾਮੈਂਟ ਦੇ ਮੁੱਖ ਸੂਤਰਧਾਰ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਉਹ ਆਪਣੇ ਹਲਕੇ ‘ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੁਰਜੋਰ ਯਤਨ ਕਰ ਰਹੇ ਹਨ। ਇਸ ਮੌਕੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਡੇਰਾਬਸੀ ਦੇ ਵਿਧਾਇਕ ਕੁਲਜੀਤ ਰੰਧਾਵਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਵੀ ਪੁੱਜੇ ਹੋਏ ਸਨ। ਕਬੱਡੀ ਟੂਰਨਾਮੈਂਟ ‘ਚ ਪੰਜਾਬ ਤੇ ਹਰਿਆਣਾ ਦੀਆਂ 16 ਆਲ ਓਪਨ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਜਸਵਿੰਦਰ ਸਿੰਘ ਜੱਸੀ, ਕਬੱਡੀ ਮਹਾਂਕੁੰਭ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਧੂ ਸਿੰਘ ਖਲੌਰ, ਜੱਸਾ ਸੰਧੂ, ਬਿੱਟਾ ਸੰਧੂ, ਸੋਨਾ ਸੰਧੂ, ਨੰਬਰਦਾਰ ਸਵਰਨ ਬਾਜਵਾ, ਬਾਬਾ ਦਿਲਬਾਗ ਸਿੰਘ, ਐਡਵੋਕੇਟ ਸੁਭੇਗ ਸਿੰਘ ਸੰਧੂ, ਗਗਨ ਬਾਜਵਾ ਤੇ ਨਿਸ਼ਾਨ ਸਿੰਘ ਸੰਧੂ, ਦਿਲਪ੍ਰੀਤ ਸਿੰਘ ਭੱਟੀ, ਵਰਿੰਦਰ ਢਿੱਲੋਂ ਤੇ ਪਿੰਡ ਵਾਸੀਆਂ ਤੋਂ ਇਲਾਵਾ ਖੇਡ ਪ੍ਰੇਮੀ ਮੌਜੂਦ ਸਨ।

Leave a Reply

Your email address will not be published. Required fields are marked *