ਹਰਿਆਣਾਦੇਸ਼-ਵਿਦੇਸ਼

ਸਾਲਾਨਾ ਆਮਦਨ 1.80 ਲੱਖ ਰੁਪਏ ਤਕ ਦਰਸ਼ਾਈ ਹੈ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇਗਾ ਮਨੋਹਰ ਲਾਲ

ਚੰਡੀਗੜ੍ਹ, 21 ਫਰਵਰੀ (ਮਧੂਸਾਰ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਨੂੰ ਜਾਣੂੰ ਕਰਵਾਇਆ ਕਿ ਪਰਿਵਾਰ ਪਹਿਚਾਣ ਪੱਤਰ ਵਿਚ ਜਿਨ੍ਹਾਂ ਨੇ ਆਪਣੀ ਸਾਲਾਨਾ ਆਮਦਨ 1.80 ਲੱਖ ਰੁਪਏ ਤਕ ਦਰਸ਼ਾਈ ਹੈ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇਗਾ।

ਮੁੱਖ ਮੰਤਰੀ ਅੱਜ ਪ੍ਰਸ਼ਨਕਾਲ ਦੌਰਾਨ ਕਾਂਗਰਸ ਦੇ ਵਿਧਾਇਕ ਕੁਲਦੀਪ ਵੱਤਸ ਵੱਲੋਂ ਪਰਿਵਾਰ ਪਹਿਚਾਣ ਪੱਤਰ ਵਿਚ ਖਾਮੀਆਂ ਦੇ ਬਾਰੇ ਪੁੱਛੇ ਜਾਣ ‘ਤੇ ਸਦਨ ਵਿਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਸਦਨ ਨੁੰ ਇਸ ਗਲ ਨਾਲ ਵੀ ਜਾਣੁੰ ਕਰਵਾਇਆ ਕਿ ਪਰਿਵਾਰ ਪਹਿਚਾਣ ਪੱਤਰ ਬਨਾਉਣ ਦਾ ਕੰਮ ਕਿਸੇ ਵੀ ਪ੍ਰਾਈਵੇਟ ਏਜੰਸੀ ਨੂੰ ਨਹੀਂ ਦਿੱਤਾ ਗਿਆ ਸੀ ਸਗੋ ਸਰਕਾਰ ਦੇ ਨਾਗਰਿਕ ਸੰਸਾਧਨ ਸੂਚਨਾ ਵਿਭਾਗ ਵਿਭਾਗ ਵੱਲੋਂ ਦੋ ਸਾਲ ਦੇ ਸਮੇਂ ਵਿਚ ਕੰਮ ਨੂੰ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੂੰ ਜੇਕਰ ਸ਼ਿਕਾਇਤ ਹੈ ਤਾਂ ਊਹ ਪਰਿਵਾਰ ਪਹਿਚਾਣ ਪੱਤਰ ਦੀ ਅੰਕਿਤ ਗਿਣਤੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਦਫਤਰ ਜਾਂ ਸੀਐਮਓ ਦਫਤਰ ਵਿਚ ਭੇਜਣ। ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਵਿਕਰੀ ਦੀ ਚਾਰ ਲੱਖ ਦੀ ਆਮਦਨ ਦੀ ਸੀਮਾ ਨੂੰ ਵਧਾਉਣ ਬਾਰੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਲਈ ਨਵੇਂ ਸਿਰੇ ਤੋਂ ਸਰਵੇ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *