ਪਟਿਆਲਾ

ਖਾਲਸਾ ਕਾਲਜ ਪਟਿਆਲਾ ਵਿੱਚ ਲੱਗੀਆਂ ਬਸੰਤ ਰੁੱਤ ਮੇਲੇ ਦੀਆਂ ਰੌਣਕਾਂ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ, ਵੱਲੋਂ ਕਾਲਜ ਕੈਂਪਸ ਵਿੱਚ 21 ਫਰਵਰੀ ਤੋਂ 24 ਫਰਵਰੀ ਤੱਕ ਬਸੰਤ ਰੁੱਤ ਮੇਲੇ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵਲੋਂ ਇਸ ਮੇਲੇ ਦਾ ਉਦਘਾਟਨ ਕੀਤਾ ਗਿਆ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਇਸ ਰੰਗਾ-ਰੰਗ ਪ੍ਰੋਗਰਾਮ ਦੇ ਆਯੋਜਨ ਲਈ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਰਚਨਾਤਮਕ ਕਾਰਜਾਂ ਵਿਚ ਭਾਗ ਲੈਣ ਅਤੇ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਵਿੱਚ ਮਦਦ ਕਰਦੇ ਹਨ ਅਤੇ ਉਨ੍ਹਾਂ ਵਿੱਚ ਟੀਮ ਭਾਵਨਾ ਅਤੇ ਸਹਿਯੋਗ ਵੀ ਪੈਦਾ ਕਰਦੇ ਹਨ।

ਚਾਰ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਦੌਰਾਨ ਵਿਦਿਆਰਥੀਆਂ ਨੇ ਵਿਭਾਗ ਵੱਲੋਂ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸਮਾਜਿਕ ਮੁੱਦਿਆਂ ’ਤੇ ਟੇਬਲ ਟਾਕ, ਨੇਚਰ ਬਲਿਸ, ਬਿਜ਼ਨਸ ਕਵਿਜ਼, ਬ੍ਰਾਂਡ ਲੋਗੋ ਡਿਜ਼ਾਈਨ ਅਤੇ ਟੈਗਲਾਈਨ ਮੁਕਾਬਲੇ, ਪੋਸ਼ਣ ਜੰਕੀਜ਼, ਬੇਸਟ ਆਊਟ ਆਫ ਵੇਸਟ: ਹੋਮ ਡੇਕੋਰ ਆਦਿ ਵਿੱਚ ਭਾਗ ਲਿਆ। ਮੇਲੇ ਦੇ ਆਖਰੀ ਦਿਨ ਦੀ ਸ਼ੁਰੂਆਤ ਵਿਰਸੇ ਨੂੰ ਪ੍ਰਦਰਸਿਤ ਕਰਦੀ ਤੋਰ ਨਾਲ ਹੋਈ। ਅੱਜ ਅੰਤਲੇ ਦਿਨ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਰਿਫਰੈਸ਼ਮੈਂਟ ਅਤੇ ਖੇਡਾਂ ਦੇ ਸਟਾਲ ਲਗਾਏ ਲਗਾਏ ਗਏ ਸਨ। ਜਿੱਥੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਖੇਡ ਕੇ ਅਤੇ ਖਾ ਪੀ ਕੇ ਮੇਲੇ ਦਾ ਖੂਬ ਆਨੰਦ ਮਾਣਿਆ ਗਿਆ । ਮੇਲੇ ਦੇ ਅੰਤ ਵਿੱਚ ਰੈਫਲ ਡਰਾਅ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲਗਭਗ 30 ਇਨਾਮ ਚੰਗੀ ਕਾਰਗੁਜਾਰੀ ਲਈ ਦਿੱਤੇ ਗਏ। ਇਹ ਇਨਾਮ ਡਾ. ਧਰਮਿੰਦਰ ਸਿੰਘ ਉੱਭਾ ਅਤੇ ਡਾ. ਜਸਲੀਨ ਕੌਰ ਵਲੋਂ ਤਕਸੀਮ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਵੀ ਵੰਡੇ ਗਏ।

ਇਸ ਮੌਕੇ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਦੇ ਮੁਖੀ ਅਤੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਨੇ ਬਸੰਤ ਰੁੱਤ ਮੇਲੇ ਦੇ ਆਯੋਜਨ ਲਈ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੇ ਆਯੋਜਨ ਦਾ ਮੂਲ ਉਦੇਸ਼ ਵਿਦਿਆਰਥੀਆਂ ਨੂੰ ਅਸਲ ਜੀਵਨ ਦੇ ਕਾਰੋਬਾਰੀ ਅਭਿਆਸਾਂ ਅਤੇ ਗਾਹਕਾਂ ਨਾਲ ਕਿਵੇਂ ਪੇਸ਼ ਆਉਣਾ ਹੈ, ਬਾਰੇ ਜਾਗਰੂਕ ਕਰਨਾ ਹੈ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸਟਾਲਾਂ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਵਾਈਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ, ਸੰਗੀਤ ਗਾਇਨ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਅਤੇ ਕੰਟਰੋਲਰ ਪ੍ਰੀਖਿਆ ਡਾ. ਰਵਿੰਦਰਜੀਤ ਸਿੰਘ ਤੋਂ ਇਲਾਵਾ ਸਮੁੱਚੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਆਪਣੀ ਹਾਜ਼ਰੀ ਲਗਵਾਈ।

Leave a Reply

Your email address will not be published. Required fields are marked *