ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਜਥੇਦਾਰ ਵੱਲੋਂ ਸਬ ਕਮੇਟੀ ਦਾ ਗਠਨ ਮਾਮਲਾ ਪ੍ਰਦਰਸ਼ਨਾਂ ‘ਚ ਪਾਵਨ ਸਰੂਪ ਲਿਜਾਣ ਦਾ

ਚੰਡੀਗੜ੍ਹ (ਮਧੂਸਾਰ ਬਿਊਰੋ) – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿਖੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਕੇ ਥਾਣੇ ਦਾ ਘਿਰਾਓ ਕੀਤਾ ਗਿਆ, ਜਿਸਦੀ ਵਿਰੋਧੀ ਧਿਰਾਂ ਵੱਲੋਂ ਭਰਪੂਰ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਵਿੱਚ ਪਾਲਕੀ ਸਾਹਿਬ ਥਾਣੇ ਅਤੇ ਧਰਨੇ ਪ੍ਰਦਰਸ਼ਨਾਂ ਵਿੱਚ ਲੈਕੇ ਜਾਣ ਬਾਰੇ ਸ਼੍ਰੋਮਣੀ ਕਮੇਟੀ ਨੇ ਇੱਕ ਸਬ ਕਮੇਟੀ ਗਠਿਤ ਕੀਤੀ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਅਸਥਾਨਾਂ ‘ਤੇ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਸੁਸ਼ੋਭਿਤ ਕਰਨ ਬਾਰੇ ਵਿਚਾਰ ਕਰਨ ਲਈ ਜਿੱਥੇ ਰੋਸ ਧਰਨੇ ਪ੍ਰਦਰਸ਼ਨਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ ਖ਼ਤਰਾ ਹੋਵੇ, ਉਨ੍ਹਾਂ ਥਾਵਾਂ ‘ਤੇ ਕਬਜ਼ਾ ਕਰਨ ਲਈ ਸਬ ਕਮੇਟੀ ਦਾ ਗਠਨ ਕੀਤਾ ਗਿਆ।

ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਰੋਸ ਮੁਜਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਅਸਥਾਨਾਂ ਉਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਜੀ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ, ਉਨ੍ਹਾਂ ਅਸਥਾਨਾਂ ਉਤੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਮੂਹ ਸਿੱਖ ਸੰਪਰਦਾਵਾ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਆਧਾਰ ਉਤੇ ਸਬ ਕਮੇਟੀ ਗਠਿਤ ਕੀਤੀ ਗਈ ਹੈ। ਜੋ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੇਜੇਗੀ ਜਿਸ ਨੂੰ ਵਿਚਾਰ ਕੇ ਪੰਜ ਸਿੰਘ ਸਾਹਿਬਾਨ ਵੱਲੋਂ ਅੰਤਮ ਫੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਅਜਨਾਲਾ ਵਿਚ ਵਾਪਰੀ ਘਟਨਾ ਬਾਰੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ। ਟਵੀਟ ਕਰਦੇ ਉਨ੍ਹਾਂ ਨੇ ਲਿਖਿਆ ਹੈ- ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕ ਆਪਣੇ ਸਾਥੀ ਦੀ ਰਿਹਾਈ ਲਈ ਅਜਨਾਲਾ ਥਾਣੇ ਅੰਦਰ ਦਾਖਲ ਹੋ ਗਏ ਸਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਵੀ ਨਾਲ ਲੈ ਕੇ ਆਏ ਸਨ। ਜਿਸ ਦੀ ਕਈ ਸਿੱਖ ਜਥੇਬੰਦੀਆਂ ਵੱਲੋਂ ਵੀ ਅਲੋਚਨਾ ਕੀਤੀ ਗਈ ਸੀ। ਹੁਣ ਭਗਵੰਤ ਮਾਨ ਨੇ ਵੀ ਇਸ ਉਤੇ ਸਵਾਲ ਚੁੱਕੇ ਹਨ।

Leave a Reply

Your email address will not be published. Required fields are marked *