ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਥਾਣਿਆਂ ਤੱਕ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਲੈ ਕੇ ਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਲ ਨਹੀਂ: ਮਾਨ

ਚੰਡੀਗੜ੍ਹ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਅਜਨਾਲਾ ਵਿਚ ਵਾਪਰੀ ਘਟਨਾ ਬਾਰੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ। ਟਵੀਟ ਕਰਦੇ ਉਨ੍ਹਾਂ ਨੇ ਲਿਖਿਆ ਹੈ- ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕ ਆਪਣੇ ਸਾਥੀ ਦੀ ਰਿਹਾਈ ਲਈ ਅਜਨਾਲਾ ਥਾਣੇ ਅੰਦਰ ਦਾਖਲ ਹੋ ਗਏ ਸਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਵੀ ਨਾਲ ਲੈ ਕੇ ਆਏ ਸਨ। ਜਿਸ ਦੀ ਕਈ ਸਿੱਖ ਜਥੇਬੰਦੀਆਂ ਵੱਲੋਂ ਵੀ ਅਲੋਚਨਾ ਕੀਤੀ ਗਈ ਸੀ। ਹੁਣ ਭਗਵੰਤ ਮਾਨ ਨੇ ਵੀ ਇਸ ਉਤੇ ਸਵਾਲ ਚੁੱਕੇ ਹਨ। ਅਜਨਾਲਾ ਘਟਨਾ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨੇ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ।

Leave a Reply

Your email address will not be published. Required fields are marked *