ਅੰਮ੍ਰਿਤਸਰ

ਮਜੀਠਾ ਤੋਂ ਫਤਿਹਗੜ੍ਹ ਚੂੜੀਆਂ ਸੜਕ ਦੀ ਜਲਦ ਕੀਤੀ ਜਾਵੇਗੀ ਮੁਰੰਮਤ-ਡਿਪਟੀ ਕਮਿਸ਼ਨਰ

ਲੋਕ ਨਿਰਮਾਣ ਵਿਭਾਗ ਵੱਲੋਂ ਕੇਂਦਰੀ ਸੜਕਾਂ ਫੰਡ ਅਧੀਨ ਪ੍ਰਾਜੈਕਟ ਕੀਤਾ ਤਿਆਰ

ਅੰਮ੍ਰਿਤਸਰ, 28 ਫਰਵਰੀ: (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਮਜੀਠਾ ਫਤਿਹਗੜ੍ਹ ਚੂੜੀਆਂ ਸੜਕ ਜਿਸ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੀ ਜਲਦੀ ਹੀ ਮੁਰੰਮਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਕੰਮ ਨੂੰ ਕੇਂਦਰੀ ਸੜਕਾਂ ਫੰਡ ਅਧੀਨ ਪ੍ਰਵਾਨ ਕਰਵਾਉਣ ਲਈ ਪ੍ਰਾਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਦਾ ਪ੍ਰਾਜੈਕਟ ਸੜਕੀ ਆਵਾਜਾਈ ਮੰਤਰਾਲਾ ਭਾਰਤ ਸਰਕਾਰ ਨਾਲ ਟੇਕਅਪ ਕੀਤੇ ਜਾਣ ਉਪਰੰਤ ਕੇਂਦਰ ਸਰਕਾਰ ਵੱਲੋਂ ਇਸ ਸੜਕ ਨੂੰ ਕੇਂਦਰੀ ਸੜਕਾਂ ਫੰਡ ਅਧੀਨ ਵਿਚਾਰ ਲਿਆ ਗਿਆ ਹੈ ਅਤੇ ਜਲਦੀ ਹੀ ਇਸ ਸੜਕ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 31.28 ਕਿਲੋਮੀਟਰ ਹੈ ਅਤੇ 6.80 ਕਿਲੋਮੀਟਰ ਸੜਕ ਨਗਰ ਨਿਗਮ ਦੀ ਹੱਦ ਅਧੀਨ ਆਉੂਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਛੋਟੇ ਟੋਏ ਹਨ ਅਤੇ ਇਸ ਸੜਕ ਦਾ ਪੈਚਵਰਕ ਕਰਨ ਲਈ ਟੈਂਡਰ ਕਾਲ ਕੀਤੇ ਜਾ ਚੁੱਕੇ ਹਨ ਅਤੇ ਆਉਂਦੇ 2 ਮਹੀਨਿਆਂ ਵਿੱਚ ਇਹ ਸਾਰਾ ਕੰਮ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਮਜੀਠਾ ਸ਼ਹਿਰ ਦੇ ਨਜਦੀਕ ਇਹ ਸੜਕ ਪਹਿਲਾਂ ਹੀ ਚਾਰ ਲੇਨ ਹੈ ਅਤੇ ਇਸ ਨੂੰ ਵੀ ਮੁਰੰਮਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰਾ ਪ੍ਰਾਜੈਕਟ ਤਿਆਰ ਕਰਕੇ ਪ੍ਰਵਾਨਗੀ ਲਈ ਭੇਜ ਦਿੱਤਾ ਗਿਆ ਹੈ ਅਤੇ ਪ੍ਰਵਾਨਗੀ ਮਿਲਣ ਉਪਰੰਤ ਮੁਰੰਮਤ ਦਾ ਕੰਮ ਸ਼ੁਰੂ ਹੋ ਜਾਵੇਗਾ।

Leave a Reply

Your email address will not be published. Required fields are marked *