ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਲੋਂ ਨੌਜਵਾਨਾਂ ਦੀ ਲੋਕਤੰਤਰ ਅਤੇ ਸਾਸ਼ਨ ਵਿੱਚ ਭੂਮਿਕਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਯੂਥ-20 ਸੰਮੇਲਨ ਤਹਿਤ ਨੌਜਵਾਨਾਂ ਦੀ ਲੋਕਤੰਤਰ ਅਤੇ ਸਾਸ਼ਨ ਵਿੱਚ ਭੂਮਿਕਾ ਵਿਸ਼ੇ ਉੱਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਡਾ. ਗੁਰਪ੍ਰੀਤ ਸਿੰਘ ਬਰਾੜ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਬਤੌਰ ਮੁੱਖ ਵਕਤਾ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿੱਚ ਨੌਜਵਾਨਾਂ ਨੂੰ ਰਾਜਨੀਤਿਕ ਪ੍ਰਣਾਲੀ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਵਿਚ ਭਰਵੀਂ ਸ਼ਮੂਲੀਅਤ ਯਕੀਨੀ ਬਣਾ ਕੇ ਦੇਸ਼ ਦੀ ਰਾਜਨੀਤੀ ਵਿੱਚ ਆਏ ਨਿਘਾਰਾਂ ਨੂੰ ਦੂਰ ਕਰਨਾ ਚਾਹੀਦਾ ਹੈ

ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਵਰਤਮਾਨ ਸਮੇਂ ਲੋਕਤੰਤਰ ਪ੍ਰਤੀ ਨੌਜਵਾਨਾਂ ਦੀ ਦਿਲਚਸਪੀ ਵਧਾਉਣਾ ਇੱਕ ਵੱਡੀ ਚੁਣੌਤੀ ਹੈ ਅਤੇ ਇਹ ਤਾਂ ਹੀ ਸੰਭਵ ਹੋਵੇਗੀ ਜੇਕਰ ਨੌਜਵਾਨਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਲੋਕਤੰਤਰੀ ਪ੍ਰਕਿਰਿਆ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣ। ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਵੱਲੋਂ ਭਾਰਤ ਸਰਕਾਰ ਦੀ ਮੇਜ਼ਬਾਨੀ ਅਧੀਨ ਕਰਵਾਏ ਜਾ ਰਹੇ ਜੀ-20 ਅਤੇ ਯੂਥ-20 ਸੰਮੇਲਨ ਦੇ ਉਦੇਸ਼ਾਂ ਬਾਰੇ ਵਿਸਤਿ੍ਰਤ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਦੌਰਾਨ ਮੰਚ ਸੰਚਾਲਨ ਪ੍ਰੋ. ਹਰਮਨਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਗੁਰਵੀਰ ਸਿੰਘ ਮੁਖੀ ਧਰਮ ਅਧਿਐਨ ਵਿਭਾਗ, ਪ੍ਰੋ. ਅਮਨਪ੍ਰੀਤ ਕੌਰ ਅਤੇ ਪ੍ਰੋ. ਉਪਾਸਨਾ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ

Leave a Reply

Your email address will not be published. Required fields are marked *