ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਐਸ. ਐਸ. ਵਲੰਟੀਅਰਾਂ ਵੱਲੋ ਮਿਸ਼ਨ ਲਾਈਫ ਤਹਿਤ ਕਰਵਾਈ ਗਈ ਵਰਕਸ਼ਾਪ ਵਿੱਚ ਸ਼ਿਰਕਤ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਅਤੇ ਵਲੰਟੀਅਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸੈਂਟਰ ਫਾਰ ਰਿਸਟੋਰੇਸ਼ਨ ਆਫ਼ ਇਕੋਸਿਸਟਮ ਆਫ਼ ਪੰਜਾਬ ਅਤੇ ਪੰਜਾਬ ਸਟੇਟ ਕੌਂਸਿਲ ਫਾਰ ਸਾਇੰਸ ਐਂਡ ਤਕਨਾਲੋਜੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਈ ਗਈ ਮਿਸ਼ਨ ਲਾਇਫ ਲਈਫ ਸਟਾਇਲ ਫਾਰ ਇਨਵਾਇਰਮੈਂਟ ਵਰਕਸ਼ਾਪ ਵਿੱਚ ਭਾਗ ਲਿਆ।
ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਡਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਵਾਤਾਵਰਨ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਨੂੰ ਰੋਕਣ ਲਈ ਹੋ ਰਹੀਆਂ ਖੋਜਾਂ ਨੂੰ ਅਪਣਾਈਏ ਅਤੇ ਪਰਦੂਸ਼ਿਤ ਹੋ ਰਹੇ ਪ੍ਰਕਿਰਤਕ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾਈਏ। ਇਸ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਕਾਲਜ ਦੇ ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਡਾ. ਸਪਨਾ ਅਤੇ ਪ੍ਰੋ. ਰਾਜਬਿੰਦਰ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵੱਖ-ਵੱਖ ਵਾਤਾਵਰਣ ਵਿਗਿਆਨੀਆਂ ਵੱਲੋਂ ਜਲਵਾਯੂ ਪਰਿਵਰਤਨ ਨੂੰ ਰੋਕਣ ਲਈ ਸਾਡੇ ਰੋਜ਼ਾਨਾ ਜੀਵਨ ਵਿੱਚ ਬਹੁਤ ਉਪਯੋਗੀ ਅਤੇ ਸਰਲ ਬਦਲਾਅ ਕਰਨ ਲਈ ਵਿਦਿਆਰਥੀਆਂ ਨੂੰ ਸਿੱਖਿਅਤ ਅਤੇ ਪ੍ਰੇਰਤ ਕੀਤਾ ਗਿਆ ਇਸ ਵਰਕਸ਼ਾਪ ਵਿਚ ਖ਼ਾਲਸਾ ਕਾਲਜ ਦੇ 45 ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਭਾਗ ਲਿਆ।

