ਪਟਿਆਲਾ

ਐੱਨ. ਐੱਸ. ਐੱਸ. ਵਿਭਾਗ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਵਿਸ਼ੇ ਉੱਤੇ ਇੱਕ ਜਾਗਰੂਕਤਾ ਰੈਲੀ ਕੱਢੀ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਪਟਿਆਲਾ ਐੱਨ. ਐੱਸ. ਐੱਸ. ਵਿਭਾਗ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਵਿਸ਼ੇ ਉੱਤੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਦੀ ਅਗਵਾਈ ਵਿੱਚ ਅਜ਼ਾਦੀ ਦੇ 75 ਵੇਂ ਅੰਮ੍ਰਿਤ ਮਹਾ-ਉਤਸਵ ਦੀ ਲੜੀ ਦੌਰਾਨ ਰੈਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉਦਮਾਂ ਨਾਲ ਇਹ ਰੈਲੀ ਕੱਢੀ ਗਈ।

ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਕੁੜੀਆਂ ਨੂੰ ਪੜ੍ਹਾਉਣ ਅਤੇ ਕੁੜੀਆਂ ਦੀ ਘੱਟ ਰਹੀ ਗਿਣਤੀ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਜਾਗਰੂਕਤਾ ਰੈਲੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਗਰਾਮ ਅਫਸਰ ਲਖਵੀਰ ਸਿੰਘ, ਚਰਨਜੀਵ ਸਿੰਘ, ਸੰਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਤੋਂ ਇਲਾਵਾ ਖਾਲਸਾ ਕਾਲਜ ਪਟਿਆਲਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਲਗਭਗ 316 ਵਲੰਟੀਅਰਾਂ ਨੇ ਆਪਣੇ ਪ੍ਰੋਗਰਾਮ ਅਫਸਰਾਂ ਸਮੇਤ ਭਾਗ ਲਿਆ।

Leave a Reply

Your email address will not be published. Required fields are marked *