ਪਟਿਆਲਾ

ਮਹਿੰਗੇ ਕੀਤੇ ਗਏ ਰਸੋਈ ਗੈਸ ਸਲੰਡਰਾਂ ਦਾ ਜੋਰਕਾਰ ਵਿਰੋਧ ਕਰਦਿਆਂ ਨਿਊ ਪਟਿਆਲਾ ਵੈਲਫੇਅਰ ਕਲੱਬ ਨੇ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕੱਠ ਪੁੱਤਲੀ ਬਣਦੀ ਜਾ ਰਹੀ ਮੋਦੀ ਸਰਕਾਰ — ਕਾਕਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਨਿਊ ਪਟਿਆਲਾ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਮਹਿੰਗੇ ਕੀਤੇ ਗਏ ਰਸੋਈ ਗੈਸ ਸਲੰਡਰਾਂ ਦਾ ਜੋਰਦਾਰ ਵਿਰੋਧ ਕਰਦਿਆਂ ਰੋਸ ਭਰੇ ਸ਼ਬਦਾਂ ਵਿੱਚ ਕਿਹਾ ਕਿ ਮੋਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਾਰਪੋਰੇਟਾਂ ਘਰਾਣਿਆਂ ਦੇ ਹੱਥਾਂ ਦੀ ਕੱਠ ਪੁੱਤਲੀ ਬਣਦੀ ਜਾ ਰਹੀ ਹੈ। ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਆਮ ਲੋਕਾਂ ਨੂੰ ਲੁੱਟਣ ਦਾ ਕੰਮ ਕਰ ਰਹੀਆਂ ਹਨ। ਇੱਕ ਤਾਂ ਮਹਿੰਗਾਈ ਨੇ ਪਹਿਲਾਂ ਹੀ ਲੱਕ ਤੋੜ ਕੇ ਰੱਖਿਆ ਹੋਇਆ ਹੈ ਉਤੋਂ ਗੈਸ ਸਲੰਡਰਾਂ ਦੀਆਂ ਕੀਮਤਾਂ *ਚ ਵਾਧਾ ਕਰਕੇ ਲੋਕਾਂ ਦੇ ਜਖਮਾਂ ਤੇ ਲੂਣ ਛੱੜਕਣ ਵਾਲਾ ਕੰਮ ਮੋਦੀ ਸਰਕਾਰ ਨੇ ਕੀਤਾ ਹੈ ਇਸ ਸਰਕਾਰ ਨੇ ਗਰੀਬ ਅਤੇ ਆਮ ਲੋਕਾਂ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਰੋਜਾਨਾ ਖਾਣ ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ *ਚ ਲਗਾਤਾਰ ਵਾਧਾ ਹੋ ਰਿਹਾ ਹੈ।

ਕਰਿਆਨਾ, ਫਲ, ਸਬਜੀਆਂ, ਪੈਟਰੋਲ, ਡੀਜਲ ਅਤੇ ਸੀ.ਐਨ.ਜੀ. ਗੈਸ ਆਦਿ ਦੀਆਂ ਆਸਮਾਨ ਨੂੰ ਛੂਹ ਰਹੀਆਂ ਕੀਮਤਾਂ ਹਰ ਵਰਗ ਪਰਿਵਾਰਾਂ ਦੇ ਚੁੱਹਲੇ ਠੰਡੇ ਕਰਨ ਲੱਗੀਆਂ ਹੋਇਆ ਹਨ ਤੇ ਲੋਕਾਂ ਦਾ ਜਿਉਣਾ ਦੂਬਰ ਹੋ ਗਿਆ ਹੈ। ਮੋਦੀ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਭੁਲਾਕੇ ਉਲਟਾ ਅਜਿਹੀ ਲੋਕ ਮਾਰੂ ਨੀਤੀਆਂ ਲਾਗੂ ਕਰ ਦਿੱਤੀਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਹਨਾਂ ਤੇ ਵਾਧੂ ਦਾ ਬੋਝ ਪਾ ਦਿੱਤਾ ਹੈ। ਇਸ ਕਰਕੇ ਲੋਕਾਂ ਦਾ ਮੋਦੀ ਸਰਕਾਰ ਖਿਲਾਫ ਰੋਸ ਵਧਦਾ ਹੀ ਜਾ ਰਿਹਾ ਹੈ। ਲੋਕਾਂ ਨੂੰ ਮਹਿੰਗਾਈ ਤੇ ਬੇਰੋਜਗਾਰੀ ਦੀ ਦੋਹਰੀ ਮਾਰ ਝੇਲਣੀ ਪੈ ਰਹੀ ਹੈ। ਕਮਰਸ਼ੀਅਲ ਗੈਸ ਸਲੰਡਰਾਂ ਦੀਆਂ ਕੀਮਤਾਂ *ਚ ਵੀ ਵਾਧਾ ਕਰਕੇ ਢਾਂਬੇ, ਚਾਹ ਰੇਹੜੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਕੁੱਲ ਮਿਲਾਕੇ ਮਹਿੰਗਾਈ ਗਰੀਬ ਪਰਿਵਾਰਾਂ ਦੀਆਂ ਅੱਖਾਂ ਵਿੱਚ ਅਥਰੂ ਲਿਆਉਣ ਦਾ ਕੰਮ ਕਰ ਰਹੀ ਹੈ। ਪ੍ਰਧਾਨ ਅਰਵਿੰਦਰ ਕੁਮਾਰ ਨੇ ਮੋਦੀ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗੈਸ ਸਲੰਡਰਾਂ ਦੀਆਂ ਕੀਮਤਾਂ *ਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਪੈਟਰੋਲ—ਡੀਜਲ ਨੂੰ ਵੀ ਹੋਰ ਚੀਜਾਂ ਵਾਂਗ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਉਂਦਾ ਜਾਵੇ ਇਸ ਮੌਕੇ ਅਵਤਾਰ ਸਿੰਘ, ਮਹਿੰਦਰ ਸਿੰਘ, ਰਾਮ ਪਾਲ ਸਿੰਘ, ਸੁਦਾਗਰ ਖਾਨ, ਰਮਜਾਨ ਖਾਨ, ਸੰਤੋਸ਼ ਕੁਮਾਰ, ਹੁਕਮ ਸਿੰਘ, ਜੋਰਾ ਸਿੰਘ, ਸ਼ਿਵ ਕੁਮਾਰ, ਵਿਨੋਦ ਕੁਮਾਰ, ਜਸਵੰਤ ਸਿੰਘ, ਕ੍ਰਿਸ਼ਨ ਕੁਮਾਰ, ਸਤਪਾਲ ਸਿੰਘ, ਸੰਤ ਸਿੰਘ, ਮੰਗਤ ਰਾਮ, ਸ਼ੋਕਤ ਅਲੀ, ਗੁਰਦੀਪ ਸਿੰਘ, ਰਮੇਸ਼ ਕੁਮਾਰ, ਅਮਰਜੀਤ ਸਿੰਘ, ਲਾਲ ਖਾਨ, ਕਰਮ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *