ਪੰਜਾਬਪਟਿਆਲਾ

ਅੰਗਰੇਜ਼ੀ ਵਿਭਾਗ ਨੇ ਐਸਜੀਜੀਐਸ ਵਰਲਡ ਯੂਨੀਵਰਸਿਟੀ ਵਿਖੇ ਬਹਿਸ ਮੁਕਾਬਲੇ ਦਾ ਕੀਤਾ ਆਯੋਜਨ

ਫਤਿਹਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਰੇਜ਼ੀ ਵਿਭਾਗ ਨੇ 6 ਮਾਰਚ, 2023 ਨੂੰ ਅੰਤਰ-ਵਿਭਾਗੀ ਬਹਿਸ ਮੁਕਾਬਲੇ ਦਾ ਆਯੋਜਨ ਕੀਤਾ। ਇਹ ਮੁਕਾਬਲਾ ਵਿਸ਼ੇਸ਼ ਤੌਰ ‘ਤੇ ਐਮ.ਏ. ਅੰਗਰੇਜ਼ੀ ਸਮੈਸਟਰ ਪਹਿਲੇ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਲਈ ਇੱਕ ਰਚਨਾਤਮਕ ਪਲੇਟਫਾਰਮ ਪ੍ਰਦਾਨ ਕਰਨਾ ਅਤੇ ਉਹਨਾਂ ਵਿੱਚ ਆਲੋਚਨਾਤਮਕ ਸੋਚ ਨੂੰ ਵਧਾਉਣ ਵਿੱਚ ਮਦਦ ਕਰਨਾ ਸੀ। ਮੁਕਾਬਲਿਆਂ ਵਿੱਚ ਵੱਖ-ਵੱਖ ਅਕਾਦਮਿਕ ਵਿਭਾਗਾਂ ਦੀਆਂ ਪੰਦਰਾਂ ਟੀਮਾਂ ਨੇ ਭਾਗ ਲਿਆ।
ਵਿਭਾਗ ਦੇ ਲਿਟਰੇਰੀ ਕਲੱਬ ਦੀ ਇੰਚਾਰਜ ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ, ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਤੀਯੋਗੀਆਂ ਨੇ ਆਪਣੇ ਆਤਮਵਿਸ਼ਵਾਸ, ਵਿਚਾਰਾਂ ਦੀ ਸਪਸ਼ਟਤਾ ਅਤੇ ਭਾਸ਼ਣ ਕਲਾ ਦਾ ਪ੍ਰਦਰਸ਼ਨ ਬਹੁਤ ਹੀ ਵਧੀਆ ਨਾਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਬੀਏ ਐਲਐਲਬੀ ਚੌਥਾ ਸਾਲ ਦੀ ਜਸਮੀਨ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਬੀ.ਏ.ਐਲ. ਬੀ ਤੀਸਰੇ ਸਾਲ ਦੇ ਜਗਜੋਤ ਕੌਰ ਅਤੇ ਹਰਲੀਨ ਕੌਰ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਤੀਸਰਾ ਇਨਾਮ ਐਮ.ਏ ਅੰਗਰੇਜ਼ੀ ਦੀ ਨਵਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਹਾਸਲ ਕੀਤਾ। ਵਿਭਾਗ ਦੇ ਮੁਖੀ ਡਾ.ਅੰਕਦੀਪ ਕੌਰ ਅਟਵਾਲ ਨੇ ਸਮਾਗਮ ਦੇ ਆਯੋਜਨ ਲਈ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ, ਡਾ. ਅਟਵਾਲ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਜੋਸ਼ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਅਰਸ਼ਪ੍ਰੀਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Leave a Reply

Your email address will not be published. Required fields are marked *