ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ
ਬੁੱਢਾ ਦਲ ਵੱਲੋਂ ਸੰਤ ਅਮੀਰ ਸਿੰਘ ਜਵੱਦੀ, ਬੁੱਧ ਸਿੰਘ, ਪ੍ਰੋ: ਅਛਰੂ ਸਿੰਘ, ਗਿ:ਪਿ੍ਰਤਪਾਲ ਸਿੰਘ ਤੇ ਹੋਰ ਸ਼ਖਸ਼ੀਅਤਾਂ ਸਨਮਾਨਤ
ਸ੍ਰੀ ਅਨੰਦਪੁਰ ਸਾਹਿਬ 7 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਪ੍ਰਾਤਾਂ ਜਿਲਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ।

ਅਕਾਲੀ 96 ਕਰੋੜੀ ਦੇ ਜਤਨ ਪ੍ਰਸੰਸਾਜਨਕ: ਗਿ: ਰਘੁਬੀਰ ਸਿੰਘ
ਇਨਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਨਾਂ ਵਿਚ ਉੱਘੇ ਵਿਦਵਾਨ ਪ੍ਰੋ: ਅੱਛਰੂ ਸਿੰਘ, ਸੰਤ ਅਮੀਰ ਸਿੰਘ ਜਵੱਦੀ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਗਿਆਨੀ ਪਿ੍ਰਤਪਾਲ ਸਿੰਘ ਸਨਮਾਨਤ ਸਖਸੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ,ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ।ਇਨਾਂ ਵੱਲੋਂ ਹਰ ਹੋਲਾ ਮਹੱਲਾ ਅਤੇ ਖਾਲਸੇ ਦੀ ਸਿਰਜਨਾ ਦਿਵਸ ਵਿਸਾਖੀ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ।ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਉਨਾਂ ਕਿਹਾ ਕਿ ਬੁੱਢਾ ਦਲ ਵੱਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਸਖਸ਼ੀਅਤਾਂ ਹਰ ਸਾਲ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕਰਨਾ ਚੰਗੀ ਪਿਰਤ ਹੈ। ਇਸ ਨਾਲ ਜਿਥੇ ਹੌਸਲਾ ਹਫਜਾਈ ਹੁੰਦੀ ਹੈ ਉਥੇ ਹੋਰ ਚੰਗਾ ਕੰਮ ਕਰਨ ਲਈ ਪ੍ਰੇਰਨਾ ਵੀ ਕਾਰਗਰ ਹੁੰਦੀ ਹੈ। ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ।ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਭਾਰਤ ਭਰ ਵਿੱਚੋਂ 22 ਟੀਮਾਂ ਨੇ ਭਾਗ ਲਿਆ। ਜਿਨਾਂ ਵਿੱਚ ਕਿ੍ਰਪਾਨ ਕਿਰਤ ਗਤਕਾ ਅਖਾੜਾ, ਅਮਿਤੋਜ ਗਤਕਾ ਸਪੋਰਟਸ ਕਲੱਬ ਸ੍ਰੀ ਅੰਮਿ੍ਰਤਸਰ ਸਾਹਿਬ, ਸ਼ਹੀਦ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਮਾਣੂੰਕੇ, ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ, ਸ੍ਰ. ਹਰੀ ਸਿੰਘ ਨਲੂਆ ਗਤਕਾ ਅਖਾੜਾ ਬਠਿੰਡਾ, ਸ਼ਹੀਦ ਭਾਈ ਬਚਿੱਤਰ ਸਿੰਘ ਜੀ ਤੱਤ ਖਾਲਸਾ ਗਤਕਾ ਗਰੁੱਪ ਰੋਪੜ, ਗੁਰੂ ਹਰਿਗੋਬਿੰਦ ਸਾਹਿਬ ਗਤਕਾ ਅਖਾੜਾ ਦਿੱਲੀ, ਇੰਟਰਨੈਸ਼ਨਲ ਦਸ਼ਮੇਸ਼ ਗਤਕਾ ਅਕੈਡਮੀ ਦਮਦਮਾ ਸਾਹਿਬ, ਸ੍ਰੀ ਗੁਰੂ ਤੇਗ ਬਹਾਦਰ ਗਤਕਾ ਅਖਾੜਾ ਵੱਲਾ, ਸੁਰਜੀਤ ਗਤਕਾ ਅਖਾੜਾ ਮੋਗਾ, ਦਲ ਬਾਬਾ ਬਿੰਧੀ ਚੰਦ ਸਾਹਿਬ ਗਤਕਾ ਅਖਾੜਾ ਸ੍ਰੀ ਅੰਮਿ੍ਰਤਸਰ, ਤਵ ਪ੍ਰਸ਼ਾਦਿ ਸ਼ਸ਼ਤਰ ਵਿਦਿਆ ਅਖਾੜਾ ਪਿੰਡ ਕਾਲੇ ਸ੍ਰੀ ਅੰਮਿ੍ਰਤਸਰ, ਸਾਹਿਬਜਾਦਾ ਬਾਬਾ ਫਤਹਿ ਸਿੰਘ ਗਤਕਾ ਅਖਾੜਾ ਹਸਨਪੁਰ, ਇੰਟਰਨੈਸ਼ਨਲ ਨਿਰਵੈਰ ਖਾਲਸਾ ਗਤਕਾ ਅਖਾੜਾ ਰਾਜਪੁਰਾ, ਗੁਰੂ ਗੋਬਿੰਦ ਸਿੰਘ ਗਤਕਾ ਅਖਾੜਾ ਰਤਨ, ਨਿਰਵੈਰ ਖਾਲਸਾ ਗਤਕਾ ਅਖਾੜਾ ਬਾਸਮਾਂ, ਸਦਾ ਅੰਗਸੰਗੇ ਗਤਕਾ ਅਖਾੜਾ, ਮੀਰੀ ਪੀਰੀ ਗਤਕਾ ਅਖਾੜਾ ਕਪੂਰਥਲਾ, ਸ਼ਹੀਦ ਭਾਈ ਮਨੀ ਸਿੰਘ ਸ਼ਹੀਦ ਗਤਕਾ ਅਖਾੜਾ ਪਟਿਆਲਾ, ਨਿਰਵੈਰ ਖਾਲਸਾ ਗਤਕਾ ਅਖਾੜਾ ਬੁਰਜ ਕੁਲਾਰਾ, ਹਰਿਗੋਬਿੰਦ ਅਜੀਤ ਗਤਕਾ ਅਖਾੜਾ ਬੁੱਢਾ ਦਲ ਦਿੱਲੀ, ਮੀਰੀ ਪੀਰੀ ਗਤਕਾ ਸਪੋਰਟਸ ਕਲੱਬ ਲੁਧਿਆਣਾ। ਬੁੱਢਾ ਦਲ ਵੱਲੋਂ ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ. ਏ ਅਤੇ ਸ੍ਰ. ਕਰਨਰਾਜਵੀਰ ਸਿੰਘ ਨੇ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਰਹਿਣ ਵਾਲੀਆਂ ਜੇਤੂ ਟੀਮਾਂ ਨੂੰ ਵਿਸ਼ੇਸ਼ ਟਰਾਫੀਆਂ, ਸਰਟੀਫਿਕੇਟ ਤੇ ਨਕਦ ਰਾਸ਼ੀ ਨਾਲ ਸਨਮਾਨਿਆਂ। ਇਸ ਮੌਕੇ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਜਥੇ ਨੇ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੋਸਟਰ ਰਲੀਜ਼ ਕੀਤਾ ਗਿਆ।
ਇਸ ਮੌਕੇ ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਦਲ, ਬਾਬਾ ਨਾਗਰ ਸਿੰਘ ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਬੰਤਾ ਸਿੰਘ, ਬਾਬਾ ਮਾਹਣਾ ਸਿੰਘ, ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਮਾਨ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਚਰਨ ਸਿੰਘ ਫਤਹਿਗੜ ਸਾਹਿਬ ਆਦਿ ਹਾਜ਼ਰ ਸਨ।
