ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਚੈਕਅੱਪ ਅਭਿਆਨ ਤਹਿਤ 184 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ
ਅਜਿਹੇ ਕੈਪ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਲਾਭਦਾਇਕ ਸਿੱਧ ਹੋ ਰਹੇ ਹਨ:ਡਾ: ਨਾਗਰਾ
ਪਟਿਆਲਾ, 9 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਪਟਿਆਲਾ ਡਾ: ਦਲਬੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ’ਚ ਮੁੱਢਲਾ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਦੀਆਂ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਚੈਕਅੱਪ ਅਭਿਆਨ ਤਹਿਤ ਕੈਂਪ ਲਗਾ ਕੇ 184 ਗਰਭਵਤੀ ਔਰਤਾਂ ਦਾ ਡਾਕਟਰੀ ਚੈਕਅੱਪ ਕਰਕੇ ਲੌੜੀਦੇ ਮੁਫਤ ਲੈਬਾਰਟਰੀ ਟੈਸਟ ਕਰਨ ਅਤੇ ਗਰਭਵਤੀ ਔਰਤਾਂ ਨੁੰ ਤਪਦਿਕ ਅਤੇ ਐਚਆਈਵੀ ਦੀ ਜਾਂਚ ਕਰਵਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਐਮਓ ਡਾ: ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਲਈ ਵਿਸ਼ੇਸ਼ ਚੈਕਅੱਪ ਕੈਂਪਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਕੈਂਪ ਦੌਰਾਨ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਦਾ ਬਲੱਡ ਪ੍ਰੈਸ਼ਰ, ਖੂਨ, ਸ਼ੂਗਰ ਰੋਗ ਟੈਸਟ ਅਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਗਈ।ਉਨ੍ਹਾਂ ਸਮੂਹ ਔਰਤਾਂ ਦੇ ਇਕੱਠ ਦੌਰਾਨ 24 ਮਾਰਚ 2023 ਨੂੰ ਮਨਾਏ ਜਾ ਰਹੇ ਵਿਸ਼ਵ ਤਪਦਿਕ ਦਿਵਸ ਬਾਰੇ ਵੀ ਜਾਣੂ ਕਰਵਾਉਂਦਿਆਂ ਹਰੇਕ ਗਰਭਵਤੀ ਅਤੇ ਬਾਂਝਪਣ ਵਾਲੀਆਂ ਔਰਤਾਂ ਨੂੰ ਤਪਦਿਕ ਅਤੇ ਐਚਆਈਵੀ ਦੀ ਜਾਂਚ ਕਰਵਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ।
ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੋਡਲ ਅਫਸਰ (ਆਈਈਸੀ) ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ਹਸਨਪੁਰ, ਗੱਜੂਮਾਜਰਾ, ਕੱਲਰਭੈਣੀ, ਕਲਿਆਣ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ 184 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਲੈਬਾਰਟਰੀ ਟੈਸਟ ਕੀਤੇ ਗਏ। ਕੈਂਪ ਦੌਰਾਨ ਗਰਭਵਤੀ ਮਾਵਾਂ ਨੂੰ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਆਇਓਡੀਨ ਯੁੱਕਤ ਨਮਕ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਮੈਡੀਕਲ ਅਫਸਰ ਡਾ: ਰਵਨੀਤ ਕੌਰ ਵੱਲੋਂ ਔਰਤਾਂ ਨੂੰ ਸਮੇਂ ਸਮੇਂ ਤੇ ਆਪਣੀ ਡਾਕਟਰੀ ਜਾਂਚ, ਜਿਆਦਾ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਨੂੰ ਜਣੇਪੇ ਸਮੇਂ ਜ਼ਿਲਾ ਪੱਧਰੀ ਹਸਪਤਾਲ ’ਚ ਜਾਣ ਲਈ ਕਿਹਾ ਗਿਆ ਤਾਂ ਜੋਂ ਜਣੇਪੇ ਸਮੇਂ ਜੱਚਾ ਬੱਚਾ ਤੰਦਰੁਸਤ ਰਹਿ ਸਕਣ। ਇਸ ਮੌਕੇ ਐਸਟੀਐਸ ਅਮਨਪ੍ਰੀਤ ਕੌਰ, ਐਸਐਲਟੀ ਇੰਦਰਜੀਤ, ਫਾਰਮੇਸੀ ਅਫਸਰ ਰਾਜ ਵਰਮਾ, ਸੀਐਚਓ ਮਨਪ੍ਰੀਤ ਕੌਰ, ਮਲਕਪ੍ਰੀਤ ਕੌਰ, ਐਲਐਚਵੀ ਪੂਨਮ ਵਾਲੀਆ, ਏਐਨਐਮ ਪਰਮਜੀਤ ਕੌਰ, ਸੁਖਦੀਪ ਕੌਰ, ਦੀਪ ਸਿੰਘ ਸਮੇਤ ਆਸ਼ਾ ਫੈਸੀਲੀਟੇਟਰ ਤੇ ਆਸ਼ਾ ਵਰਕਰਾਂ ਹਾਜਰ ਸਨ।

