ਪੰਜਾਬ

ਆਰੀਅਨਜ਼ ਨੇ 16ਵੀਂ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ

ਮੋਹਾਲੀ, 12 ਮਾਰਚ (ਮਧੂਸਾਰ ਬਿਊਰੋ) ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਵੱਲੋਂ ਆਪਣੇ ਕੈਂਪਸ ਵਿੱਚ 16ਵੀਂ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਪੈਰਾਮੈਡੀਕਲ, ਐਗਰੀਕਲਚਰ, ਬੀ.ਐੱਡ ਆਦਿ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਪੂਰੇ ਸਮਾਗਮ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਸੀ- ਇਨਡੋਰ ਗੇਮਜ਼, ਆਊਟਡੋਰ ਗੇਮਜ਼ ਅਤੇ ਫਨ ਗੇਮਜ਼। ਆਊਟਡੋਰ ਖੇਡਾਂ ਵਿੱਚ 100 ਮੀਟਰ ਅਤੇ 200 ਮੀਟਰ ਦੌੜ, ਵਾਲੀਬਾਲ, ਕਬੱਡੀ, ਖੋ-ਖੋ, ਲੰਬੀ ਛਾਲ, ਉੱਚੀ ਛਾਲ, ਜੈਵਲਿਨ ਥਰੋਅ, ਡਿਸਕਸ ਥਰੋਅ ਆਦਿ ਸ਼ਾਮਲ ਸਨ। ਇਨਡੋਰ ਖੇਡਾਂ ਵਿੱਚ ਸ਼ਤਰੰਜ ਕੈਰਮ ਬੋਰਡ ਅਤੇ ਬੈਡਮਿੰਟਨ ਸ਼ਾਮਲ ਸਨ। ਫਨ ਗੇਮਜ਼ ਵਿੱਚ 3 ਲੈਗਡ ਰੇਸ, ਟਗ ਆਫ ਵਾਰ, ਸੈਕ ਰੇਸ, ਈਟਿੰਗ ਨੂਡਲਜ਼, ਚਿੱਕੜ ਵਿੱਚ ਗੇਂਦਾਂ ਲੱਭਣਾ, ਆਲੂ ਰੇਸ ਅਤੇ ਫਨ ਕ੍ਰਿਕਟ ਸ਼ਾਮਲ ਸਨ।

ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡ ਗਤੀਵਿਧੀਆਂ ‘ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਕਾਦਮਿਕ ਅਤੇ ਖੇਡ ਗਤੀਵਿਧੀਆਂ ਵਿੱਚ ਸੰਤੁਲਨ ਬਣਾਏ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਕਟਾਰੀਆ ਨੇ ਅੱਗੇ ਕਿਹਾ ਕਿ ਖੇਡਾਂ ਵਿਦਿਆਰਥੀ ਦੀ ਸਮੁੱਚੀ ਸ਼ਖਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵੱਖ-ਵੱਖ ਉੱਘੀਆਂ ਖੇਡ ਸ਼ਖਸੀਅਤਾਂ ਦੀ ਮਿਸਾਲ ਦਿੰਦਿਆਂ ਵਿਦਿਆਰਥੀਆਂ ਨੂੰ ਖੇਡਾਂ ਨੂੰ ਵੀ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *