ਅੰਮ੍ਰਿਤਸਰਪੰਜਾਬ

ਸ਼ਹੀਦੀ ਸ਼ਤਾਬਦੀ ਸਮੇਂ ਬੁੱਢਾ ਦਲ ਵੱਲੋਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ:- 06 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੋ ਸੌ ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਮੌਕੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਅੱਜ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਖਾਲਸਾਈ ਸ਼ਾਨੋ-ਸ਼ੋਕਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬਾਬਾ ਗੱਜਣ ਸਿੰਘ ਵੱਲੋਂ ਕਰਵਾਈ ਗਈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ।ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। ਗਤਕਾ ਮੁਕਾਬਲਿਆ ਵਿਚ ਦਸ਼ਮੇਸ਼ ਤਰਨਾ ਦਲ ਬਾਬਾ ਜੀਵਨ ਸਿੰਘ ਗਤਕਾ ਅਖਾੜਾ ਸੁਲਤਾਨਵਿੰਡ, ਲਾਡਲੀਆਂ ਫੌਜਾਂ ਗੱਤਕਾ ਅਖਾੜਾ, ਸੰਪਰਦਾਇ ਬਾਬਾ ਬਿਧੀ ਚੰਦ ਗਤਕਾ ਅਖਾੜਾ, ਭੁਜੰਗ ਫੌਜ ਗਤਕਾ ਅਖਾੜਾ, ਅਮਰ ਖਾਲਸਾ ਗਤਕਾ ਅਖਾੜਾ, ਪੰਥ ਅਕਾਲੀ ਗਤਕਾ ਅਖਾੜਾ, ਪੰਥ ਖਾਲਸਾ ਗਤਕਾ ਅਖਾੜਾ, ਤਵ ਪ੍ਰਸਾਦਿ ਗਤਕਾ ਅਖਾੜਾ ਆਦਿ 20 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜਿਆ ਗਿਆ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜੂ ਕਲਾ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਗਤਕੇ ਦੀ ਇਸ ਸ਼ਸ਼ਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਸਮੇਂ ਅਤੇ ਵਿਸ਼ੇਸ਼ ਪੁਰਬਾਂ ਸਮੇਂ ਪਿਛਲੇ 15 ਸਾਲਾਂ ਤੋਂ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਇਸ ਵਾਰ ਵੀ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ 12 ਮਾਰਚ 2023 ਨੂੰ ਕਰਵਾਏ ਗਏ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ.ਏ, ਜਥੇਦਾਰ ਤਰਸੇਮ ਸਿੰਘ ਮੌਰਾਂਵਾਲੀ, ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਾਮਦਾਸ, ਸ. ਜਗਤਾਰ ਸਿੰਘ ਖੋਦੇਬੇਟ, ਸ. ਹਰਭਜਨ ਸਿੰਘ ਵਕਤਾ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਹਰਵਿੰਦਰ ਸਿੰਘ ਝਾੜ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆ ਵੱਲੋਂ ਬਾਬਾ ਨਿਹਾਲ ਸਿੰਘ, ਸੰਤ ਬਾਬਾ ਨਿਰਮਲ ਸਿੰਘ ਵਡਾਲੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਹਰਵਿੰਦਰ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਰਾਜਪਾਲ ਸਿੰਘ, ਬਾਬਾ ਰਘੁਬੀਰ ਸਿੰਘ, ਸ. ਹਰਪਾਲ ਸਿੰਘ ਭਾਟੀਆ ਇੰਦੌਰ, ਸ. ਹਰਪਾਲ ਸਿੰਘ ਆਹਲੂਵਾਲੀਆ, ਸ. ਰਾਜਿੰਦਰ ਸਿੰਘ ਮਰਵਾਹ, ਗਿਆਨੀ ਹਰਦੀਪ ਸਿੰਘ ਅਨੰਦਪੁਰ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਸ. ਸਤਨਾਮ ਸਿੰਘ ਆਹਲੂਵਾਲੀਆ ਕਲੱਕਤਾ, ਬਾਬਾ ਜੱਸਾ ਸਿੰਘ, ਬਾਬਾ ਕਰਮ ਸਿੰਘ, ਬਾਬਾ ਭਗਤ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਛਿੰਦਾ ਭਿਖੀਵਿੰਡ, ਸ. ਜਸਬੀਰ ਸਿੰਘ ਬੈਂਕ ਵਾਲੇ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਪਰਮਜੀਤ ਸਿੰਘ ਬਾਜਵਾ, ਸ. ਇੰਦਰਪਾਲ ਸਿੰਘ ਫੌਜੀ, ਸ. ਬਿਨੋਜ ਸਿੰਘ, ਸ. ਦੇਵਿੰਦਰ ਸਿੰਘ, ਸ. ਭਗਵਾਨ ਸਿੰਘ ਜੌਹਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *