ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ਫੋਟੋਗ੍ਰਾਫੀ ਵਿਸ਼ੇ ’ਤੇ ਇਕ-ਰੋਜ਼ਾ ਵਰਕਸ਼ਾਪ

ਪਟਿਆਲਾ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਈਨਿੰਗ ਅਤੇ ਹੋਮ ਸਾਇੰਸ ਵਿਭਾਗ ਵੱਲੋਂ ਪ੍ਰੈੱਸ ਕਮੇਟੀ ਦੇ ਸਹਿਯੋਗ ਨਾਲ ਫੋਟੋਗ੍ਰਾਫੀ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਦੇ ਫੋਟੋਗ੍ਰਾਫੀ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਰਕਸ਼ਾਪ ਵਿੱਚ ਕੈਨਨ ਕੰਪਨੀ ਵੱਲੋਂ ਵੱਲੋਂ ਆਈ ਤਿੰਨ ਮੈਂਬਰੀ ਟੀਮ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦਲਵੀਰ ਮੱਟੂ ਨੇ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਦੇ ਤਕਨੀਕੀ ਪੱਖਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੋਟੋਗ੍ਰਾਫੀ ਇੱਕ ਕਲਾ ਹੈ। ਜਿਸ ਦੇ ਮਾਧਿਅਮ ਰਾਹੀਂ ਅਸੀਂ ਚੰਗਾ ਰੁਜ਼ਗਾਰ ਹਾਸਲ ਕਰ ਸਕਦੇ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਕੱਲ ਮੋਬਾਇਲ ਕੈਮਰਾ ਅਤੇ ਇਹ ਫੋਟੋਗ੍ਰਾਫੀ ਲਈ ਵਰਤੇ ਜਾਂਦੇ ਪ੍ਰੋਫੈਸ਼ਨਲ ਕੈਮਰਿਆਂ ਵਿੱਚ ਆਟੋਮੈਟਿਕ ਅਤੇ ਮੈਨੂਅਲ ਦੋਵੇਂ ਤਰ੍ਹਾਂ ਦੀਆਂ ਤਕਨੀਕਾਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਚੰਗੀ ਫੋਟੋਗ੍ਰਾਫੀ ਲਈ ਸਾਨੂੰ ਮੈਨੂਅਲ ਤਰੀਕੇ ਨਾਲ ਕੈਮਰੇ ਨੂੰ ਚਲਾਉਣਾ ਆਉਣਾ ਚਾਹੀਦਾ ਹੈ।

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਰੂਪ ਵਿੱਚ ਕੈਮਰਿਆਂ ਨੂੰ ਵਰਤਣ ਦੀ ਸਿਖਲਾਈ ਵੀ ਦਿੱਤੀ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਆਪ ਕੈਮਰੇ ਦੀ ਸੈਟਿੰਗ ਨੂੰ ਕਰਨਾ ਸਿੱਖਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਮਹੱਤਤਾ ਅਤੇ ਉਸ ਉਪਰ ਫੋਟੋ ਅਤੇ ਵੀਡੀਓ ਅਪਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਈਨਿੰਗ ਅਤੇ ਹੋਮ ਸਾਇੰਸ ਵਿਭਾਗ ਦੇ ਮੁਖੀ ਡਾ. ਬਲਵੀਰ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਵਰਕਸ਼ਾਪ ਰਾਹੀ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਸਬੰਧੀ ਸਿੱਖਣ ਨੂੰ ਮਿਲੇਗਾ। ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖ਼ਾਲਸਾ ਕਾਲਜ ਹਮੇਸ਼ਾਂ ਹੀ ਇਹੋ ਜਹੀਆਂ ਗਤਿਵਿਧੀਆਂ ਕਰਵਾਉਂਦਾ ਰਹਿੰਦਾ ਹੈ। ਅਜਿਹੇ ਪ੍ਰੋਗਰਾਮ ਜਿਥੇ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਲਿਆਉਂਦੇ ਹਨ ਉਥੇ ਨਾਲ ਦੀ ਨਾਲ ਇਸ ਪ੍ਰਤਿਭਾ ਨੂੰ ਨਿਖਾਰਨ ਦਾ ਕਾਰਜ ਵੀ ਕਰਦੇ ਹਨ। ਪ੍ਰੈਸ ਕਮੇਟੀ ਦੇ ਕਨਵੀਨਰ ਡਾ. ਦਵਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈਸ ਕਮੇਟੀ ਦੇ ਸਰਪ੍ਰਸਤ ਅਤੇ ਡੀਨ ਮੀਡੀਆ ਸੈਂਟਰ ਡਾ. ਪੁਸ਼ਪਿੰਦਰ ਕੌਰ, ਪ੍ਰੋ. ਜਗਰੂਪ ਕੌਰ, ਪ੍ਰੋ ਸਵਰਨਜੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ ਮੋਨਿਕਾ ਬਾਂਸਲ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸਵਿਤਾ ਅਤੇ ਸ. ਪਿ੍ਰਤਪਾਲ ਸਿੰਘ ਵੀ ਹਾਜ਼ਰ ਸਨ। ਮੰਚ ਦਾ ਸੰਚਾਲਨ ਪ੍ਰੋ. ਸਮਰੀਤ ਕੌਰ ਵੱਲੋਂ ਕੀਤਾ ਗਿਆ।

Leave a Reply

Your email address will not be published. Required fields are marked *