ਦੇਸ਼-ਵਿਦੇਸ਼ਪੰਜਾਬ

ਅਦਾਲਤ ਨੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਕੀਤੀ ਰੱਦ

ਚੰਡੀਗੜ੍ਹ, 16 ਮਾਰਚ: (ਮਧੂਸਾਰ ਬਿਊਰੋ) ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਗਾਊਂ ਜ਼ਮਾਨਤ ਦੀ ਅਰਜ਼ਾ ਰੱਦ ਕਰ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਅਗਾਊਂ ਜਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਬਾਦਲ ਪਿਉ-ਪੁੱਤ ਖਿਲਾਫ ਚਲਾਨ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਗ੍ਰਿਫਤਾਰੀ ਤੋਂ ਬਚਣ ਲਈ ਦੋਵਾਂ ਨੇ ਅਦਾਲਤ ਕੋਲ ਪਹੁੰਚ ਕੀਤੀ ਸੀ, ਹਾਲਾਂਕਿ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੱਤੀ ਹੈ ਪਰ ਸੁਖਬੀਰ ਬਾਦਲ ਦੀ ਅਗਾਊਂ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਸੀ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਅਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿਚ ਕਲੀਨ ਚਿੱਟ ਦੇ ਕੇ ਪੰਜਾਬ ਵਿੱਚ ਫਿਰਕੂ ਮਾਹੌਲ ਬਣਾ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।

ਜਾਂਚ ਟੀਮ ਨੇ ਕਿਹਾ ਕਿ ਸੀ ਜੇਕਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਅਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ। ਜੇਕਰ ਚੱਲਦੇ ਮੁਕੱਦਮੇ ਤੱਕ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ ਤਾਂ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਹਾਲਾਂਕਿ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਅਗਾਊਂ ਜਮਾਨਤ ਦੇ ਦਿੱਤੀ ਹੈ।ਸੁਖਬੀਰ ਸਿੰਘ ਬਾਦਲ ਨੂੰ ਝਟਕਾ ਦਿੰਦਿਆਂ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ਾ ਰੱਦ ਕਰ ਦਿੱਤੀ ਹੈ।

Leave a Reply

Your email address will not be published. Required fields are marked *