ਪਟਿਆਲਾ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ ।

ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ : ਡਾ. ਦਲਬੀਰ ਕੌਰ

ਪਟਿਆਲਾ 18 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇਂ ਗਲੋਕੋਮਾ ਜਿਸ ਨੂੰ ਆਮ ਭਾਸ਼ਾ ਵਿੱਚ ਕਾਲਾ ਮੋਤੀਆ ਕਿਹਾ ਜਾਂਦਾ ਹੈ, ਦੀ ਜਾਗਰੂਕਤਾ ਲਈ ਮਿਤੀ 12 ਤੋਂ 18 ਮਾਰਚ ਤੱਕ ਮਨਾਏ ਜਾ ਰਹੇ ਵਿਸ਼ਵ ਗਲੋਕੋਮਾ ਹਫਤਾ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਡਾ. ਐਸ.ਜੇ. ਸਿੰਘ ਦੀ ਦੇਖ ਰੇਖ ਵਿੱਚ ਸਰਕਾਰੀ ਨਰਸਿੰਗ ਸਕੂਲ ਦੇ ਲੈਕਚਰ ਹਾਲ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਬਲਾਕਾਂ ਤੋਂ ਆਈਆਂ 40 ਦੇ ਕਰੀਬ ਆਸ਼ਾ ਹਾਜਰ ਸਨ।ਇਸ ਜਾਗਰੁਕਤਾ ਸੈਮੀਨਾਰ ਵਿੱਚ ਸਿਵਲ ਸਰਜਨ ਡਾ. ਦਲਬੀਰ ਕੌਰ ਵੱਲੋਂ ਵਿਸ਼ੇਸ਼ ਤੋਰ ਤੇਂ ਸ਼ਮੂਲੀਅਤ ਕੀਤੀ ਗਈ।ਹਾਜਰੀਨ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦੇ ਸਿਵਲ ਸਰਜਨ ਡਾ. ਦਲਬੀਰ ਕੌਰ ਨੇਂ ਕਿਹਾ ਕਿ ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾ ਵਿੱਚੋਂ ਇੱਕ ਅਹਿਮ ਕਾਰਨ ਹੈ ਅਤੇ ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ।

ਉਹਨਾਂ ਕਿਹਾ ਕਿ ਜੇਕਰ ਕੋਈ ਸ਼ੂਗਰ, ਬਲੱਡ ਪ੍ਰੈੱਸ਼ਰ, ਅਲਰਜੀ, ਦਮਾ, ਚਮੜੀ ਰੋਗਾਂ ਨਾਲ ਪੀੜਤ ਮਰੀਜ ਸਟੀਰਾਇਡ ਦੀ ਵਰਤੋਂ ਕਰਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਕਾਲਾ ਮੋਤੀਆਂ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ। ਇਸ ਲਈ ਅਜਿਹੇ ਲੋਕਾਂ ਨੁੰ ਆਪਣੀਆਂ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਜਰੂਰੀ ਹੈ। ਜਿਲ੍ਹਾ ਪ੍ਰੋਗਰਾਮ ਅਫਸਰ ਡਾ. ਐਸ.ਜੇ.ਸਿੰਘ ਅਤੇ ਮਾਤਾ ਕੁਸ਼ਲਿਆ ਹਸਪਤਾਲ ਤੋਂ ਅੱਖਾਂ ਦੇ ਮਾਹਰ ਡਾ. ਅਰਪਨਾ ਸਾਰੌਂਵਾਲ ਵੱਲੋਂ ਬਿਮਾਰੀ ਦੇ ਲੱਛਣ, ਕਾਰਨਾ ਅਤੇ ਇਲਾਜ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਕਾਲੇ ਮੋਤੀਏ ਦੇ ਲੱਛਣ ਹਨ।ਅਜਿਹੇ ਲੱਛਣ/ਚਿੰਨ੍ਹ ਦਿਖਾਈ ਦੇਣ ਤੇ ਆਪਣੀਆਂ ਅੱਖਾਂ ਦਾ ਦਬਾਅ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਸਮੇਂ ਸਿਰ ਬਚਿਆ ਜਾ ਸਕੇ ਅਤੇ ਸਿਰ ਇਸ ਬਿਮਾਰੀ ਦਾ ਪਤਾ ਲਗਣ ਤੇਂ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ।ਇਸ ਮੋਕੇ ਅਪਥਾਲਮਿਕ ਅਫਸਰ ਸ਼ਕਤੀ ਕੰਨਾ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਰੀਤਿਕਾ ਗਰੋਵਰ, ਜਿਲ੍ਹਾ ਕਮਿਉਨਿਟੀ ਮੋਬਲਾਈਜਰ ਮੈਡਮ ਹੇਮਾ ਵੀ ਸ਼ਾਮਲ ਸਨ।

Leave a Reply

Your email address will not be published. Required fields are marked *