ਪਟਿਆਲਾ

ਖ਼ਾਲਸਾ ਕਾਲਜ, ਪਟਿਆਲਾ ਵਿਖੇ ਕਰਵਾਇਆ ਸਾਹਿਤਕ ਮੇਲਾ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਇੰਗਲਿਸ਼, ਸਭਿਆਚਾਰਕ ਅਧਿਐਨ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵਲੋਂ ਅੱਜ ਇੱਕ ਮੈਗਾ ਈਵੈਂਟ, ’ਲਿਟਰੇਚਰ ਫੈਸਟ’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ ਤਾਂ ਜੋ ਉਹ ਆਪਣੀ ਸ਼ਾਨਦਾਰ ਪ੍ਰਤਿਭਾ ਦਿਖਾ ਸਕਣ । ਇਸ ਸਮਾਗਮ ਵਿੱਚ ਪੰਜ ਈਵੈਂਟਸ ਜਿਨ੍ਹਾਂ ਵਿਚ ਤਿੰਨ ਨਾਟਕ, ਤਿੰਨ ਦਿ੍ਰਸ਼, ਅਭਿਨੈ ਸਮੇਤ, ਕਵਿਤਾ ਉਚਾਰਨ ਅਤੇ ਭਾਸ਼ਣ ਸ਼ਾਮਲ ਸਨ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਨੂੰ ਅਜਿਹਾ ਸ਼ਾਨਦਾਰ ਸਮਾਗਮ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਮਨ ਅਤੇ ਆਤਮਾ ਨੂੰ ਰਚਨਾਤਮਕ ਅਤੇ ਜ਼ਿੰਦਾ ਰੱਖਣ ਲਈ ਅਜਿਹੇ ਉਪਰਾਲੇ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।

ਪ੍ਰੋ. ਜਸਪ੍ਰੀਤ ਕੌਰ, ਮੁਖੀ ਇੰਗਲਿਸ਼ ਵਿਭਾਗ, ਡੀਨ ਭਾਸ਼ਾਵਾਂ ਅਤੇ ਕੰਟਰੋਲਰ ਪ੍ਰੀਖਿਆਵਾਂ ਨੇ ਵਿਦਿਆਰਥੀਆਂ ਲਈ ਅਨੁਭਵ ਰਾਹੀਂ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇੰਗਲਿਸ਼ ਲਿਟਰੇਰੀ ਸੁਸਾਇਟੀ ਦੀ ਕਨਵੀਨਰ ਡਾ. ਰੂਬਲ ਬਰਾੜ ਨੇ ਪਿ੍ਰੰਸੀਪਲ ਅਤੇ ਹੋਰ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸੁਸਾਇਟੀ ਦੀ ਦੂਰਅੰਦੇਸ਼ੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਹਮੇਸ਼ਾ ਵਿਦਿਆਰਥੀਆਂ ਦੀ ਬਿਹਤਰੀ ਲਈ ਯਤਨਸ਼ੀਲ ਰਹਿੰਦੀ ਹੈ। ਡਾ. ਰੂਬਲ ਬਰਾੜ ਦੀ ਵਡਮੁੱਲੀ ਅਗਵਾਈ ਅਤੇ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਭਾਗ ਦੇ ਸਮੂਹ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਇਸ ਉਪਰੰਤ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਦਿੱਤੇ ਗਏ।

Leave a Reply

Your email address will not be published. Required fields are marked *