ਮੌਸਮ ਦੀ ਖ਼ਰਾਬੀ ਕਾਰਨ ਹਲਕਾ ਅਮਲੋਹ ਦਾ ਧਰਨਾ 20 ਦੀ ਥਾ ਹੁਣ 22 ਮਾਰਚ ਨੂੰ ਲੱਗੇਗਾ:– ਰਾਜੂ ਖੰਨਾ।
ਪਿੰਡ ਖੁੰਮਣਾ ਵਾਸੀਆਂ ਦੀਆਂ ਸੁਣੀਆਂ ਸਮੱਸਿਆਂਵਾਂ।
ਅਮਲੋਹ,18 ਮਾਰਚ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ,ਅਮਨ ਕਾਨੂੰਨ ਦੀ ਸਥਿਤੀ,ਤੇ ਖੋਹੇ ਜਾ ਰਹੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਹੱਕਾਂ ਤੇ ਪਹਿਰਾ ਦੇਣ ਲਈ ਪੰਜਾਬ ਬਚਾਓ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਖ਼ਿਲਾਫ਼ ਹਲਕਾ ਪੱਧਰੀ ਰੋਸ਼ ਧਰਨਿਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਹਲਕਾ ਅਮਲੋਹ ਅੰਦਰ 20 ਮਾਰਚ ਨੂੰ ਐਸ ਡੀ ਐਮ ਦਫਤਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖ਼ਰਾਬੀ ਨੂੰ ਲੈਕੇ ਹੁਣ 22 ਮਾਰਚ ਨੂੰ ਸਵੇਰੇ 10 ਵਜੇ ਐਸ ਡੀ ਐਮ ਦਫਤਰ ਅਮਲੋਹ ਅੱਗੇ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਖੁੰਮਣਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਵਰਗ ਨਹੀਂ ਜਿਹੜਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਲਈ ਮਜ਼ਬੂਰ ਨਹੀਂ। ਕਿਉਂਕਿ ਝੂਠ ਦੇ ਸਹਾਰੇ ਬਣੀ ਇਸ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਉਹਨਾਂ ਨੂੰ ਪੂਰਾ ਤਾ ਕੀ ਕਰਨਾਂ ਸੀ।
ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਵਿੱਚ ਵੀ ਵੱਡੇ ਪੱਧਰ ਤੇ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਤੇ ਹਰ ਸੁੱਖ ਸਹੂਲਤ ਤੋਂ ਲੋੜਵੰਦਾਂ ਨੂੰ ਆਪ ਸਰਕਾਰ ਵੱਲੋਂ ਵਾਂਝਾ ਕੀਤਾ ਜਾ ਰਿਹਾ ਹੈ। ਰਾਜੂ ਖੰਨਾ ਨੇ ਪਿੰਡ ਖੁੰਮਣਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਲੋਕ ਪਰਿਵਾਰਾ ਦੀ ਲੜਾਈ ਲੜਦੇ ਰਹੇ ਹਨ।ਤੇ ਉਹਨਾਂ ਦੇ ਹੱਕ ਵਿੱਚ ਹਮੇਸ਼ਾ ਸਘੰਰਸ਼ ਕਰਦੇ ਰਹਿਣਗੇ। ਰਾਜੂ ਖੰਨਾ ਨੇ ਵੱਡੇ ਪੱਧਰ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪੂਰਤੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 22 ਮਾਰਚ ਨੂੰ ਸਵੇਰੇ 10 ਵਜੇ ਐਸ ਡੀ ਐਮ ਦਫਤਰ ਅਮਲੋਹ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਪੁੱਜਣ ਤਾ ਜੋ ਆਪ ਸਰਕਾਰ ਨੂੰ ਕੀਤੇ ਵਾਅਦਿਆਂ ਸਬੰਧੀ ਘੇਰ ਕਿ ਲੋੜਵੰਦਾਂ ਦੇ ਹੱਕਾਂ ਦੀ ਪੂਰਤੀ ਕਰਵਾਈ ਜਾ ਸਕੇ। ਇਸ ਮੌਕੇ ਤੇ ਜਥੇਦਾਰ ਜਰਨੈਲ ਸਿੰਘ ਮਾਜਰੀ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਸਾਬਕਾ ਸਰਪੰਚ ਪਾਲ ਸਿੰਘ, ਸਾਬਕਾ ਸਰਪੰਚ ਹਰਬੰਸ ਕੌਰ, ਜਗਜੀਤ ਸਿੰਘ, ਜਸਵੰਤ ਸਿੰਘ, ਹਰਕੀਰਤ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਬਲਵੀਰ ਸਿੰਘ, ਗੁਰਮੁੱਖ ਸਿੰਘ,ਜੰਗ ਸਿੰਘ, ਅਵਤਾਰ ਸਿੰਘ,ਜੱਜ ਸਿੰਘ, ਗੁਰਪ੍ਰੀਤ ਕੌਰ ਪੰਚ, ਸਰਬਜੀਤ ਕੌਰ ਪੰਚ, ਅਮਰਜੀਤ ਕੌਰ ਸਾਬਕਾ ਪੰਚ, ਦਰਸ਼ਨ ਕੌਰ, ਕਰਨੈਲ ਕੌਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋੜਵੰਦ ਅਪਣੀ ਸਮੱਸਿਆਂਵਾਂ ਲੈ ਕਿ ਪੁੱਜੇ।

