ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ, ਪੰਜਾਬ ’ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ
ਜਲੰਧਰ (ਮਧੂਸਾਰ ਬਿਊਰੋ) ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਨੇੜੇ ਪੁਲਸ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਲੋਕਾਂ ਦਾ ਇਕੱਠੇ ਨਾ ਹੋ ਸਕੇ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਨਾ ਕੀਤੀ ਜਾਵੇ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰੀ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਰੱਖ ਰਹੀਆਂ ਤਿੱਖੀ ਨਜ਼ਰ ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ’ਚ ਕੇਂਦਰੀ ਖ਼ੁਫ਼ੀਆ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਲਗਾਤਾਰ ਤਿੱਖੀ ਨਜ਼ਰ ਰੱਖ ਰਹੀਆਂ ਹਨ।

