ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ

ਚੰਡੀਗੜ੍ਹ, 19 ਮਾਰਚ (ਮਧੂਸਾਰ ਬਿਊਰੋ) ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਅੰਮ੍ਰਿਤਪਾਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ। ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ।ਅੰਮ੍ਰਿਤਪਾਲ ਵੱਲੋਂ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਖਲ ਕੀਤੀ ਹੈ । ਹਾਲਾਂਕਿ ਪਰ ਹਾਈ ਕੋਰਟ ਨੇ ਫਿਲਹਾਲ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਪਰਸੋਂ ਯਾਨੀ 21 ਮਾਰਚ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

ਹਾਈ ਕੋਰਟ ਦੇ ਜਸਟਿਸ ਸ਼ੇਖਾਵਤ ਦੇ ਘਰ ਸੁਣਵਾਈ ਹੋਈ।ਇਸ ਦੌਰਾਨ ਪੰਜਾਬ ਦੇ ਵੱਲੋਂ ਏਜੀ ਵਿਨੋਦ ਘਈ ਪੇਸ਼ ਹੋਏ।ਹੁਣ ਇਸ ਮਾਮਲੇ ਦੀ ਸੁਣਵਾਈ 21 ਮਾਰਚ ਨੂੰ ਕੀਤੀ ਜਾਵੇਗੀ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਜੇ ਵੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜਲੰਧਰ ਦੇ ਸੀਪੀ ਕੇਐਸ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਕਰੀਬ 20-25 ਕਿਲੋਮੀਟਰ ਤੱਕ ਉਸ ਦਾ ਪਿੱਛਾ ਕੀਤਾ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਅਸੀਂ ਇੱਕ ਨੰਬਰ ਬਰਾਮਦ ਕੀਤਾ ਹੈ। ਹਥਿਆਰ ਅਤੇ 2 ਕਾਰਾਂ ਜ਼ਬਤ ਕਰ ਲਈਆਂ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਵਾਂਗੇ। ਕਾਨੂੰਨ ਵਿਵਸਥਾ ਬਣੀ ਰਹੇਗੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਵਿੱਚ ਫਰਾਰ ਹੋਣ ਲਈ ਵਰਤੀ ਗਈ ਗੱਡੀ ਵੀ ਜ਼ਬਤ ਕਰ ਲਈ ਹੈ।

Leave a Reply

Your email address will not be published. Required fields are marked *