ਪੰਜਾਬਪਟਿਆਲਾ

ਕਿਸਾਨ ਮਹਾਪੰਚਾਇਤ : ਮੰਗਾਂ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਜੁੱਟੇ ਕਿਸਾਨ

ਨਵੀਂ ਦਿੱਲੀ- ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਸੋਮਵਾਰ ਯਾਨੀ ਕਿ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਪੰਚਾਇਤ ਵਿਚ ਦੇਸ਼ ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਜੁੱਟੇ ਹਨ। ਮਹਾਪੰਚਾਇਤ, ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਹੋ ਰਹੀ ਹੈ। ਕਿਸਾਨ ਮਹਾਪੰਚਾਇਤ ਨੇ ਕਿਹਾ ਕਿ ਅਸੀਂ ਮਹੀਨਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਰਾਮਲੀਲਾ ਮੈਦਾਨ ‘ਚ ਕਿਸਾਨ ਮਹਾਪੰਚਾਇਤ ਵਿਚ ਹਿੱਸਾ ਲੈਣ ਲਈ ਦੇਸ਼ ਭਰ ਤੋਂ ਲੱਖਾਂ ਕਿਸਾਨ ਦਿੱਲੀ ਆ ਰਹੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਘੱਟ ਤੋਂ ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਰੰਟੀ ਲਈ ਸਰਕਾਰ ‘ਤੇ ਦਬਾਅ ਬਣਾਉਣ ਲਈ ਕਿਸਾਨ ਮਹਾਪੰਚਾਇਤ ਕਰ ਰਹੇ ਹਾਂ। ਕਿਸਾਨਾਂ ਦਾ ਕਹਿਣਾ ਹੈ ਕਿ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਸਾਲ ਤੋਂ ਵਧ ਸਮੇਂ ਤੱਕ ਅੰਦੋਲਨ ਚਲਿਆ ਹੈ। ਅਸੀਂ ਕੇਂਦਰ ਤੋਂ ਘੱਟ ਤੋਂ ਘੱਟ ਸਮਰਥਨ ਮੁੱਲ ‘ਤੇ ਕਮੇਟੀ ਨੂੰ ਭੰਗ ਕਰਨ ਦੀ ਅਪੀਲ ਕੀਤੀ ਹੈ, ਜੋ ਕਿ ਕਿਸਾਨਾਂ ਦੀਆਂ ਮੰਗਾਂ ਦੇ ਉਲਟ ਹੈ। ਓਧਰ ਕਿਸਾਨ ਮਹਾਪੰਚਾਇਤ ਦੇ ਕਿਸਾਨ ਆਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਮੰਗ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕਰਨ ਲਈ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਤੋਮਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਕੁਝ ਅਣਸੁਲਝੇ ਮੁੱਦਿਆਂ, ਅਧੂਰੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ। ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 9 ਦਸੰਬਰ 2021 ਨੂੰ ਲਿਖਤੀ ਰੂਪ ਵਿਚ ਦਿੱਤੇ ਗਏ ਭਰੋਸੇ ਨੂੰ ਪੂਰਾ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਲਗਾਤਾਰ ਵੱਧ ਰਹੀ ਪ੍ਰੇਸ਼ਾਨੀ ਨੂੰ ਘਟਾਉਣ ਲਈ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ।

Leave a Reply

Your email address will not be published. Required fields are marked *