ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਨੇਬਰਹੁਡ ਯੂਥ ਪਾਰਲੀਮੈਂਟ ਪ੍ਰੋਗਰਾਮ ਵਿਚ ਸ਼ਿਰਕਤ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਯੂਥ ਕਲੱਬ ਅਤੇ ਰੈੱਡ ਕਰਾਸ ਸੁਸਾਇਟੀ ਅਤੇ ਐਨ.ਐਸ.ਐਸ ਦੇ ਵਿਦਿਆਰਥੀਆਂ ਨੇ ਨਹਿਰੂ ਯੁਵਾ ਕੇਂਦਰ ਪਟਿਆਲਾ ਵੱਲੋਂ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੇਬਰਹੁਡ ਯੂਥ ਪਾਰਲੀਮੈਂਟ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਮੌਕੇ ਪ੍ਰੋਗਰਾਮ ਦੀਆਂ ਮਲਟੀਪਲ ਐਂਟਰੀਆਂ ਵਿੱਚੋਂ ਦੋ ਐਨ.ਐਸ.ਐਸ ਵਲੰਟੀਅਰ ਹਰਮਨਜੋਤ ਕੌਰ ਅਤੇ ਅੰਜਲੀ ਕਿੰਗਰ ਬੀ.ਏ ਆਨਰਜ਼ ਸਮਾਜਿਕ ਵਿਗਿਆਨ ਭਾਗ-ਤੀਜਾ ਨੇ ਲੇਖ ਲਿਖਣ ਮੁਕਾਬਲੇ ਵਿੱਚ ਭਾਗ ਲਿਆ।
ਇਸ ਮੌਕੇ ਅੰਜਲੀ ਕਿੰਗਰ ਨੇ ਲੇਖ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਭਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੇ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਹ ਕਿਤਾਬੀ ਗਿਆਨ ਦੇ ਨਾਲ ਵਿਹਾਰਿਕ ਗਿਆਨ ਵੀ ਹਾਸਲ ਕਰ ਸਕਣ। ਨ੍ਹਾਂ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਵੀ ਤਸਾਹਿਤ ਕੀਤਾ। ਇਸ ਮੌਕੇ ਡਾ.ਭਗਵੰਤ ਸਿੰਘ ਅਤੇ ਪ੍ਰੋ.ਅਮਨਦੀਪ ਸਿੰਘ ਵੀ ਹਾਜ਼ਰ ਸਨ।

