ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ “ਪਾਵਰ ਆਵਰ’’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਵਿਖੇ ਬਾਇਓਟੈਕਨਾਲੋਜੀ ਵਿਭਾਗ ਅਤੇ ਆਈ.ਕਿਉ.ਏ.ਸੀ. ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਸਾਫਟ ਸਕਿੱਲ “ਪਾਵਰ ਆਵਰ”ਵਿਸ਼ੇ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਹਨਾਂ ਦੇ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਲਈ ਅਤੇ ਵਿਸ਼ਾ ਸੰਬੰਦਿਤ ਗਿਆਨ ਦੇਣ ਦੇ ਨਾਲ-ਨਾਲ ਸਾਫਟ ਸਕਿਲ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਗਿਆਨ ਦਾ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਰ ਕਰਿਆ ਜਾ ਸਕੇ।

ਇਸ ਮੌਕੇ ਕਾਲਜ ਪਿ੍ਰੰਸੀਪਲ ਡਾ.ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਲੈ ਆਉਣ ਵਿਚ ਮਦਦਗਾਰ ਸਿੱਧ ਹੁੰਦੇ ਹਨ ਉਨ੍ਹਾਂ ਇਹ ਵੀ ਕਿਹਾ ਜਿੱਥੇ ਕਾਲਜ ਪੜ੍ਹਾਈ ਦੇ ਖੇਤਰ ਵਿਚ ਨਾਮਣਾ ਖੱਟ ਰਿਹਾ ਉੱਥੇ ਹੀ ਅਜਿਹੀਆਂ ਵਰਕਸ਼ਾਪਾਂ ਰਾਹੀਂ ਆਪਣੇ ਵਿਦਿਆਰਥੀਆਂ ਦੀ ਸਕਿੱਲ ਨੂੰ ਵੀ ਨਿਖਾਰ ਰਹਿਆ ਹੈ।

ਇਸ ਦੌਰਾਨ ਡਾ: ਨਿਪੁਨਜੋਤ ਕੌਰ, ਮੁਖੀ, ਬਾਇਓਟੈਕਨਾਲੋਜੀ ਵਿਭਾਗ ਨੇ ਆਪਣੇ ਸੁਆਗਤੀ ਭਾਸ਼ਣ ਦਿੰਦਿਆਂ ਪਹੁੰਚੀਆਂ ਸ਼ਖ਼ਸੀਆਤਾਂ ਜਿਨ੍ਹਾਂ ਨੇ ਵਿਚ ਡਾ. ਜਸਪ੍ਰੀਤ ਕੌਰ, ਕੰਟਰੋਲਰ ਪ੍ਰੀਖਿਆ, ਡੀਨ ਪਲੇਸਮੈਂਟ, ਮੁਖੀ, ਅੰਗਰੇਜ਼ੀ ਵਿਭਾਗ, ਸੱਭਿਆਚਾਰਕ ਅਧਿਐਨ ਅਤੇ ਵਿਦੇਸ਼ੀ ਭਾਸ਼ਾਵਾਂ ਅਤੇ ਬਾਕੀ ਸਾਰੇ ਭਾਗੀਦਾਰਾਂ ਜਿਨ੍ਹਾਂ ਵਿੱਚ ਬਾਇਓਟੈਕਨਾਲੋਜੀ, ਕੈਮਿਸਟਰੀ, ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ ਅਤੇ ਗਣਿਤ ਦੇ ਸਟਾਫ਼ ਮੈਂਬਰ ਸ. ਅਮਨਦੀਪ ਸਿੰਘ, ਮਿਸ. ਦੀਕਸ਼ਾ ਗਰਗ, ਡਾ. ਰੋਜ਼ੀ ਬਾਂਸਲ ਅਤੇ ਮਿਸ. ਗਗਨਪ੍ਰੀਤ ਕੌਰ ਅਤੇ ਵਿਦਿਆਰਥੀ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਵਰਕਸ਼ਾਪ ਦੇ ਉਦੇਸ਼ ਬਾਰੇ ਜਾਣੂ ਕਰਵਾਇਆ।

Leave a Reply

Your email address will not be published. Required fields are marked *