ਅੰਮ੍ਰਿਤਸਰ

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ‘ਅਲੂਮਨੀ ਮੀਟ-2023’ ਆਯੋਜਿਤ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ/ਮਧੂਸਾਰ ਬਿਊਰੋ) )¸ਡਾਕਟਰੀ ਅਤੇ ਫ਼ਾਰਮੇਸੀ ਕਿੱਤੇ ਨਾਲ ਸਬੰਧਿਤ ਵੱਖ-ਵੱਖ ਅਹੁੱਦਿਆਂ ’ਤੇ ਬਿਰਾਜਮਾਨ ਸਾਬਕਾ ਵਿਦਿਆਰਥੀਆਂ ਨਾਲ ਕਾਲਜ ਦੀਆਂ ਮਹੱਤਵਪੂਰਨ ਯਾਦਾਂ ਅਤੇ ਗਤੀਵਿਧੀਆਂ ਨੂੰ ਸਾਂਝਾ ਕਰਨ ਦੇ ਮਕਸਦ ਤਹਿਤ ਅੱਜ ਖਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਅਲੂਮਨੀ ਮੀਟ-2023 ਦਾ ਆਯੋਜਨ ਕੀਤਾ ਗਿਆ। ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ. ਕੇ. ਧਵਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਜਿੱਥੇ ਸਾਬਕਾ ਵਿਦਿਆਰਥੀਆਂ ਨੇ ਭਾਵੁਕ ਹੋ ਕੇ ਇਕ-ਦੁੂਜੇ ਨਾਲ ਇੱਥੇ ਬਿਤਾਏ ਸਮੇਂ ਬਾਰੇ ਸਾਂਝਾਂ ਪਾਈਆਂ ਅਤੇ ਆਪਣੇ ‘ਮਾਤਾਈ ਅਦਾਰੇ’ ਦੀ ਵਿੱਦਿਅਕ ਅਤੇ ਸੱਭਿਆਚਾਰਕ ਸਰਵਉੱਚਤਾ ਲਈ ਹਮੇਸ਼ਾਂ ਕੰਮ ਕਰਨ ਦੀ ਇੱਛਾ ਵੀ ਪ੍ਰਗਟਾਈ। ਇਸ ਤੋਂ ਪਹਿਲਾਂ ਪ੍ਰਿੰ: ਡਾ. ਧਵਨ ਨੇ ਸਮੂਹ ਸਾਬਕਾ ਵਿਦਿਆਰਥੀਆਂ ਦਾ ਕਾਲਜ ਪੁੱਜਣ ’ਤੇ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਕੋਆਰਡੀਨੇਟਰ ਸ੍ਰੀ ਅਨਮੋਲ ਡੋਗਰਾ, ਸ੍ਰੀ ਰਾਜਨ ਸਲਵਾਨ ਅਤੇ ਸ੍ਰੀਮਤੀ ਅਪਰੂਵਾ ਚਾਵਲਾ ਦੁਆਰਾ ਪ੍ਰੋਗਰਾਮ ਸਬੰਧੀ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਵਿਦਿਆਰਥੀਆਂ ’ਚ ਸੰਸਥਾਵਾਂ ਪ੍ਰਤੀ ਚਿੰਤਾ ਨੂੰ ਦਰਸਾਉਂਦੀਆਂ ਹਨ ਅਤੇ ਸਾਬਕਾ ਵਿਦਿਆਰਥੀਆ ’ਚ ਆਪਸ ’ਚ ਮਿਲਵਰਤਣ ਭਾਵਨਾ ਦੀ ਗੂੜ੍ਹੀ ਸਾਂਝ ਪੈਦਾ ਕਰਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਉਸ ਵੇਲੇ ਅਤੇ ਹੁਣ ਕਾਲਜ ਕੈਂਪਸ ’ਚ ਹੋ ਰਹੀਆਂ ਤਬਦੀਲੀਆਂ ਅਤੇ ਵਿਕਾਸ ਬਾਰੇ ਜਾਗਰੂਕ ਵੀ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦੇ ਕੁਝ ਸਾਬਕਾ ਵਿਦਿਆਰਥੀ ਫ਼ਾਰਮਾਸਿਊਟੀਕਲ ਉਦਯੋਗਾਂ ’ਚ ਸਹਾਇਕ ਪ੍ਰੋਫੈਸਰ ਅਤੇ ਮਾਰਕੀਟਿੰਗ ਪ੍ਰਤੀਨਿਧ ਵਜੋਂ ਕੰਮ ਕਰ ਰਹੇ ਹਨ, ਤੋਂ ਇਲਾਵਾ ਕੁਝ ਭਾਰਤ ਦੇ ਨਾਲ ਨਾਲ ਵਿਦੇਸ਼ਾਂ ’ਚ ਵੀ ਉਚ ਸਿੱਖਿਆ ਕਰ ਰਹੇ ਹਨ। ਐਲੂਮਨੀ ਮੀਟ ’ਚ 50 ਦੇ ਕਰੀਬ ਪੁੱਜੇ ਕਈ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਕਾਲਜ ’ਚ ਬੀਤੇ ਸੁਨਹਿਰੀ ਪਲਾਂ ਨੂੰ ਯਾਦ ਕਰਦਿਆ ਅੱਜ ਦੇ ਇਤਿਹਾਸਕ ਸਮੇਂ ਨੂੰ ਕੈਮਰਿਆਂ ’ਚ ਕੈਦ ਵੀ ਕੀਤਾ। ਇਸ ਮੌਕੇ ਕਾਲਜ ਵਿਦਿਆਰਥੀਆਂ ਵੱਲੋਂ ਸਾਬਕਾ ਵਿਦਿਆਰਥੀਆਂ ਦੇ ਸਵਾਗਤ ’ਚ ਡਾਂਸ, ਗੀਤ, ਸ਼ਾਇਰੀ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਸਾਬਕਾ ਵਿਦਿਆਰਥੀਆਂ ਨੇ ਆਪਣੀਆਂ ਕਾਮਯਾਬੀਆਂ ਨੂੰ ਕਾਲਜ ਤੋਂ ਪ੍ਰਾਪਤ ਕੀਤੀ ਵਿੱਦਿਆ ਨੂੰ ਸਮਰਪਿਤ ਕੀਤਾ।

Leave a Reply

Your email address will not be published. Required fields are marked *