ਪੰਜਾਬਪਟਿਆਲਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਆਰੰਭੀਆਂ ਤਿਆਰੀਆਂ

ਪ੍ਰਕਾਸ਼ ਪੁਰਬ ਮੌਕੇ ਹੋਣਗੇ ਧਾਰਮਕ ਸਮਾਗਮ ਤੇ ਸਜਾਇਆ ਜਾਵੇਗਾ ਨਗਰ ਕੀਰਤਨ : ਮੈਨੇਜਰ ਜਰਨੈਲ ਸਿੰਘ

ਪਟਿਆਲਾ 27 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਣ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕਾਂ ਨੇ ਤਿਆਰੀਆਂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਪੁਰਬ ਜਾਲੋ ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਆਯੋਜਿਤ ਹੋਣਗੇ, ਉਥੇ ਹੀ ਨਗਰ ਕੀਰਤਨ ਵੀ ਸਜਾਇਆ ਜਾਵੇਗਾ ਅਤੇ ਕੀਰਤਨ ਦਰਬਾਰ ਦਾ ਆਯੋਜਨ ਵੀ ਹੋਵੇਗਾ। ਪ੍ਰਕਾਸ਼ ਪੁਰਬ ਮੌਕੇ ਗੱਤਕਾ ਪ੍ਰਦਰਸ਼ਨੀ ਅਤੇ ਪ੍ਰਗਟ ਭਏ ਗੁਰ ਤੇਗ ਬਹਾਦਰ ਨਾਟਕ ਦਾ ਆਯੋਜਨ ਵੀ ਕੀਤਾ ਜਾ ਰਿਹਾ।

ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਨਾਲ ਵਿਚਾਰਾਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਧਾਰਮਕ ਸਮਾਗਮ 9 ਅਪ੍ਰੈਲ ਤੋਂ ਆਰੰਭ ਹੋਣਗੇ ਅਤੇ 10 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਧਾਰਮਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਤੋਂ ਇਲਾਵਾ ਅੰਮਿ੍ਰਤ ਸੰਚਾਰ ਹੋਵੇਗਾ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਨਾਲ ਜੋੜਨ ਦਾ ਮਹਾਨ ਉਪਰਾਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਧਾਰਮਕ ਜਥੇਬੰਦੀਆਂ ਦੇ ਨੁਮਾਇੰਦੇ ਆਪਣਾ ਵੱਡਮੁੱਲਾ ਸਹਿਯੋਗ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ, ਭਾਗ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਮੈਂਬਰ ਸ਼ਾਮਲ ਸਨ।

Leave a Reply

Your email address will not be published. Required fields are marked *