ਪਟਿਆਲਾ

ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦੇ ਨਵੀਨੀਕਰਨ ਦਾ ਕੰਮ ਜਾਰੀ, ਪਹਿਲੀ ਮੰਜ਼ਿਲ ਦਾ ਪਾਇਆ ਲੈਂਟਰ

ਪਟਿਆਲਾ 28 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ’ਚ ਲੰਗਰ ਹਾਲ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ ਅਤੇ ਪਹਿਲੀ ਇਮਾਰਤ ਦਾ ਲੈਂਟਰ ਪਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਮੈਨੇਜਰ ਜਰਨੈਲ ਸਿੰਘ ਨੇ ਕਰਦਿਆਂ ਦੱਸਿਆ ਕਿ ਸੰਗਤਾਂ ਦੀ ਮੰਗ ਅਨੁਸਾਰ ਲੰਗਰ ਹਾਲ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਲੰਗਰ ਹਾਲ ਦੀ ਇਮਾਰਤ ਸੰਗਤਾਂ ਨੂੰ ਸਮਰਪਿਤ ਹੋਵੇਗੀ। ਦੂਸਰੀ ਮੰਜ਼ਿਲ ਦੀ ਇਮਾਰਤ ਦੇ ਕੰਮ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਇਸ ਦੌਰਾਨ ਉਚੇਚੇ ਤੌਰ ’ਤੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਸਮੇਤ ਗੁਰਦੁਆਰਾ ਪ੍ਰਬੰਧਕ ਹਾਜ਼ਰ ਸਨ।

ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਸੇਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ ਅਤੇ ਪ੍ਰਬੰਧ ਅਧੀਨ ਚੱਲ ਰਹੇ ਵੱਖ ਵੱਖ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੇ ਨਵੀਨੀਕਰਨ ’ਤੇ 2.50 ਕਰੋੜ ਰੁਪਏ ਦੀ ਲਾਗਤ ਆਵੇਗ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ ਆਦਿ ਸਮੂਹ ਸਟਾਫ ਮੈਂਬਰ ਸ਼ਾਮਲ ਸਨ।

Leave a Reply

Your email address will not be published. Required fields are marked *