ਅੰਮ੍ਰਿਤਸਰਪੰਜਾਬ

ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਸੈਂਟਰ ਦਾ ਕੀਤਾ ਨਿਰੀਖੱਣ

ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਅੰਮ੍ਰਿਤਸਰ 28 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪੰਜਾਬ ਵਿਚ ਬਿਜਲੀ ਖਪਤਕਾਰਾਂ ਨੂੰ ਸਹੂਲਤਾ ਦੇਣ ਲਈ ਵੱਖ-ਵੱਖ ਥਾਵਾਂ ਤੇ ਸੁਵਿਧਾ ਕੇਂਦਰ ਸਥਾਪਿਤ ਕੀਤੇ ਹੋਏ ਹਨ, ਇਸੇ ਤਰਜ ਤੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਕੇਂਦਰ ਦਾ ਅੱਜ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਵਲੋਂ ਨਿਰੀਖੱਣ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਬਿਜਲੀ ਸੁਵਿੱਧਾ ਸੈਂਟਰ ਮੁਕੰਮਲ ਕਰਨ ਦੀਆਂ ਹਦਾਇਤੀਆਂ ਦਿੱਤੀਆਂ।

ਸ: ਈ.ਟੀਓ. ਨੇ ਦੱਸਿਆ ਕਿ ਇਸ ਸੁਵਿਧਾ ਕੇਂਦਰ ਦੇ ਬਣਨ ਨਾਲ ਬਿਜਲੀ ਦੇ ਬਹੁਤ ਸਾਰੇ ਕੰਮ ਜਿਵੇਂ ਕਿ ਨਵੇਂ ਕੁਨੈਕਸ਼ਨ, ਮੀਟਰ ਬਦਲੀ ਕਰਨਾ, ਲੋਡ ਵਧਾਉਣਾ ਆਦਿ ਸਬੰਧੀ ਇਕੋ ਸਥਾਨ ਤੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਸੁਵਿਧਾ ਕੇਂਦਰ ਵਿੱਚ ਖਪਤਕਾਰਾਂ ਦੇ ਬੈਠਣ ਲਈ ਏ.ਸੀ. ਹਾਲ, ਬਾਥਰੂਮ, ਪੀਣ ਵਾਲੇ ਪਾਣੀ ਦੀ ਸੁਵਿਧਾ ਮੁਹੱਈਆ ਹੋਵੇਗੀ। ਉਨਾਂ ਦੱਸਿਆ ਕਿ ਇਸ ਬਿਜਲੀ ਸੈਂਟਰ ਦੇ ਬਣਨ ਨਾਲ ਜੰਡਿਆਲਾ ਗੁਰੂ ਦੇ ਦਫ਼ਤਰ ਅਧੀਨ 93422/- ਖਪਤਕਾਰਾਂ ਨੂੰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਇਸ ਸੁਵਿਧਾ ਕੇਂਦਰ ਨੂੰ ਸਥਾਪਿਤ ਕਰਨ ਲਈ ਲਗਭੱਗ 1 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਗੁਣਵੱਤਾ ਦੇ ਕੰਮਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *