ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਜਥੇਦਾਰ ਨੂੰ ਅਪੀਲ, ਬੁਲਾਇਆ ਜਾਵੇ ਸਰਬੱਤ ਖ਼ਾਲਸਾ ਅੰਮ੍ਰਿਤਪਾਲ

ਚੰਡੀਗੜ੍ਹ, 29 ਮਾਰਚ (ਮਧੂਸਾਰ ਬਿਊਰੋ) ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਅੱਜ 18 ਮਾਰਚ ਤੋਂ ਬਾਅਦ ਪਹਿਲੀ ਵਾਰ ਵਿਚਾਰਾਂ ਦੀ ਸ਼ਾਂਝ ਕਰ ਰਿਹਤਾ ਹਾਂ । ਸਰਕਾਰ ਦੀ ਮੰਸ਼ਾ ਗ੍ਰਿਫਤਾਰ ਕਰਨ ਦੀ ਹੁੰਦੀ ਤਾਂ ਘਰੋਂ ਗ੍ਰਿਫਤਾਰ ਕਰ ਸਕਦੀ ਸੀ । ਸਰਕਾਰ ਨੇ ਜੋ ਰਵੱਈਆਂ ਅਪਣਾਇਆ ਉਨ੍ਹਾਂ ਨੇ ਲਖਾਂ ਦੀ ਫੋਰਸ ਲਗਾ ਕੇ ਘੇਰਾ ਪਾ ਲਿਆ , ਅਤੇ ਘੇਰਾ ਪਾ ਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ । ਉਸ ਘੇਰੇ ਵਿੱਚੋਂ ਸੱਚੇ ਪਤਾਸ਼ਾਹ ਨੇ ਸਾਨੂੰ ਬਾਹਰ ਕੱਢਿਆ । ਸਾਨੂੰ ਉਸ ਸਮੇਂ ਤੱਕ ਲੱਗਦਾ ਸੀ ਕਿ ਸਰਕਾਰ ਸਾਨੂੰ ਮਾਲਵੇ ਵਿੱਚ ਨਹੀਂਜਾਣ ਦੇਣਾ ਚਾਹੁੰਦੀ ਤਾਂ ਜੋ ਅਸੀਂ ਵਹੀਰ ਨਾ ਸ਼ੁਰੂ ਕਰ ਸਕੀਏ। ਸਾਨੂੰ ਲੱਗਾ ਕਿ ਸਾਨੂੰ ਮਾਲਵੇ ਵਿੱਚ ਜਾਣਾ ਚਾਹੀਦਾ ਹੈ ਅਤੇ ਉਥੇ ਜਾ ਕੇ ਅੰਮ੍ਰਿਤ ਵਹੀਰ ਸ਼ੁਰੂ ਕਰਨੀ ਚਾਹੀਦੀ ਹੈ ।ਇਸ ਲਈ ਸਾਨੂੰ ਉੱੁਥੇ ਪਹੁੰਚਣ ਲਈ ਕਿਸੇ ਵੀ ਤਰੀਕੇ ਦੀ ਵਰਤੋਂ ਕਰਨੀ ਚਾਹੀਦੀ ਹੈ । ਫਿਰ ਜਦੋਂ ਇੰਟਰਨੈੱਟ ਬੰਦ ਹੋ ਗਿਆ ਸਾਡਾ ਕਿਸੇ ਨਾਲ ਕੋਈ ਸੰਪਰਕ ਨਾ ਰਿਹਾ

ਅੰਮ੍ਰਿਤਪਾਲ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ, ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ, ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ। ਉਸ ਸਮੇ ਵੱਡਾ ਸਰਬੱਤ ਖਾਲਸਾ ਹੋਇਆ ਸੀ, ਜੇ ਪੰਜਾਬ ਦੀ ਜਵਾਨੀ ਬਚਾਉਣਾ ਹੈ, ਪੰਜਾਬ ਨੂੰ ਬਚਾਉਣਾ ਹੈ ਤਾਂ ਸਭ ਨੂੰ ਅੱਗੇ ਆਉਣਾ ਪਵੇਗਾ

Leave a Reply

Your email address will not be published. Required fields are marked *