ਅੰਮ੍ਰਿਤਸਰ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਪੋਰਟਸ ਟੂਰਨਾਮੈਂਟ ਕਰਵਾਇਆ ਗਿਆ

ਅੰਮ੍ਰਿਤਸਰ, 31 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਪੌਲੀਟੈਕਨਿਕ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ ਟੂਰਨਾਮੈਂਟ 2022-23 ਦੌਰਾਨ ਫੁੱਟਬਾਲ ਮੈਚਾਂ ’ਚ ਦੂਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਕਾਲਜ ਵਿਖੇ ਕਰਵਾਏ ਗਏ ਟੂਰਨਾਮੈਂਟ ’ਚ ਜੇਤੂਆਂ ਨੂੰ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀਆਂ ਨੇ ਆਪਣੀ ਪੂਰੀ ਮਿਹਨਤ ਨਾਲ ਟੂਰਨਾਮੈਂਟ ’ਚ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਇੰਜਨੀਅਰਿੰਗ ਐਮ, ਸਮੈਸਟਰ-2 ਦੇ ਸ਼ਕਤੀ ਨੂੰ ਮੈਨ ਆਫ਼ ਮੈਚ ਐਲਾਨਿਆ ਗਿਆ। ਇਸ ਮੌਕੇ ਵਾਈਸ-ਪਿ੍ਰੰਸੀਪਲ ਇੰਜ਼. ਬਿਕਰਮਜੀਤ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਜਿੱਤ ਲਈ ਵਧਾਈ ਦਿੱਤੀ।

Leave a Reply

Your email address will not be published. Required fields are marked *