ਪਟਿਆਲਾ

ਪਟਿਆਲਾ ਜ਼ਿਲ੍ਹੇ ‘ਚ ਮੀਂਹ ਕਾਰਨ ਨੁਕਸਾਨੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਜਾਰੀ

7 ਅਪ੍ਰੈਲ ਤੱਕ ਜ਼ਿਲ੍ਹੇ ‘ਚ ਗਿਰਦਾਵਰੀ ਦਾ ਕੰਮ ਹੋਵੇਗਾ ਮੁਕੰਮਲ : ਡਿਪਟੀ ਕਮਿਸ਼ਨਰ

ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮਾਂ ਬਣਾਕੇ ਪਿੰਡਾਂ ‘ਚ ਕੀਤੀ ਜਾ ਰਹੀ ਗਿਰਦਾਵਰੀ

ਪਟਿਆਲਾ, 4 ਅਪ੍ਰੈਲ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀ ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ਾਂ ‘ਤੇ ਅਮਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਬਣਾਕੇ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਿਰਦਾਵਰੀ ਕਰਨ ਜਾ ਰਹੀਆਂ ਸਰਕਾਰੀ ਟੀਮਾਂ ਵੱਲੋਂ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਨਾਲ ਲੈਕੇ ਹੀ ਇਸ ਅਮਲ ਨੂੰ ਨੇਪਰੇ ਚੜ੍ਹਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਖਰਾਬੇ ਦਾ ਮੁਆਵਜਾਂ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਦੇਣ ਦੇ ਦਿੱਤੇ ਆਦੇਸ਼ਾਂ ਤਹਿਤ ਜ਼ਿਲ੍ਹੇ ਦੀ ਵਿਸ਼ੇਸ਼ ਗਿਰਦਾਵਰੀ ਦੀ ਰਿਪੋਰਟ 7 ਅਪ੍ਰੈਲ 2023 ਤੱਕ ਮੁਕੰਮਲ ਕਰਨ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਇਸ ਸਬੰਧੀ ਵਿਭਾਗ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜੀ ਨਾਲ ਮੁਆਵਜ਼ਾ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਗਿਰਦਾਵਰੀ ਕਰਨ ਸਮੇਂ ਪਿੰਡ ਵਾਸੀਆਂ ਦੀ ਸਮੂਲੀਅਤ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਿੱਜੀ ਤੌਰ ‘ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ ‘ਤੇ ਨਿਗਰਾਨੀ ਕਰ ਰਹੇ ਹਨ।

Leave a Reply

Your email address will not be published. Required fields are marked *