ਜਥੇਦਾਰ ਅਕਾਲੀ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਤ ਹੋਵੇਗਾ ਮਹਾਨ ਗੁਰਮਤਿ ਸਮਾਗਮ
ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਕਰਤਾਰਪੁਰ ਅਤੇ ਪ੍ਰਬੰਧਕਾਂ ਨੇ ਕੀਤਾ ਪੋਸਟਰ ਰਿਲੀਜ਼
ਡਕਾਲਾ/ਪਟਿਆਲਾ 4 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ ਜਾਵੇਗਾ। ਇਸ ਸਬੰਧੀ ਪ੍ਰਗਟਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਧਾਰਮਕ ਸਮਾਗਮ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ।
ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਅਤੇ ਅੰਮਿ੍ਰਤ ਸੰਚਾਰ ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ ਵਿਖੇ 9 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਹੋਵੇਗਾ। ਜਥੇਦਾਰ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤ ਅੰਮਿ੍ਰਤ ਸੰਚਾਰ ਮੁਹਿੰਮ ਨਾਲ ਜੁੜਕੇ ਬਾਣੀ ਅਤੇ ਬਾਣੇ ਦੀ ਧਾਰਨੀ ਬਣੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੰਡ ਗ੍ਰੰਥੀ ਭਾਈ ਸਤਪਾਲ ਸਿੰਘ, ਮੈਨੇਜਰ ਧਨਵੰਤ ਸਿੰਘ, ਭਾਈ ਹਰਬੰਸ ਸਿੰਘ, ਭਾਈ ਰਣਜੀਤ ਸਿੰਘ, ਅਕਾਊਟੈਂਟ ਮਨਜੀਤ ਸਿੰਘ, ਆਰ.ਕੇ ਗੁਰਮੁੱਖ ਸਿੰਘ, ਐਸ.ਕੇ ਸੁਖਦੇਵ ਸਿੰਘ, ਪਰਮਜੀਤ ਸਿੰਘ, ਮੇਹਰ ਸਿੰਘ, ਰਾਜਵਿੰਦਰ ਸਿੰਘ, ਪੰਜਾਬ ਸਿੰਘ, ਸ਼ਮਸ਼ੇਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜਰ ਸਨ।

