ਪੰਜਾਬਪਟਿਆਲਾ

ਲੋਕ ਆਪ ਸਰਕਾਰ ਨੂੰ ਜਲੰਧਰ ਉਪ ਚੋਣ `ਚ ਸਬਕ ਸਿਖਾਉਣਗੇ :–ਰਾਜੂ ਖੰਨਾ।

ਅਕਾਲੀ ਬਸਪਾ ਗੱਠਜੋੜ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ।

ਅਮਲੋਹ,5 ਅਪ੍ਰੈਲ, (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ’ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਸੂਬੇ ਵਿੱਚ ਅਮਨ ਕਾਨੂੰਨ ਦੀ ਦਿਨੋਂ ਦਿਨ ਨਿਘਰ ਰਹੀ ਹਾਲਤ ਤੋਂ ਪੰਜਾਬ ਦੀ ਜਨਤਾ ਨੂੰ ਜਾਣੂ ਕਰਵਾਏਗਾ ਤਾ ਜੋ ਇਸ ਨਿਕੰਮੀ ਤੇ ਲੋਕ ਵਿਰੋਧੀ ਸਰਕਾਰ ਤੋਂ ਲੋਕਾਂ ਦਾ ਖਹਿੜਾ ਛੁੱਟ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜਲੰਧਰ ਲੋਕ ਸਭਾ ਉੱਪ ਚੋਣ ਦੀ ਤਿਆਰੀ ਤੇ ਜਿੱਤ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੇ ਅਧੀਨ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਵੱਲੋਂ ਅਕਾਲੀ ਬਸਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈਕੇ ਕਿ ਹਲਕਾ ਪੱਧਰ ਤੇ ਜਿਥੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ

ਉਥੇ ਗੱਠਜੋੜ ਦੀ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ।ਤਾ ਜੋ ਜਲੰਧਰ ਲੋਕ ਸਭਾ ਸੀਟ ਵੱਡੇ ਫ਼ਰਕ ਨਾਲ ਜਿੱਤੀ ਜਾ ਸਕੇ।ਰਾਜੂ ਖੰਨਾ ਨੇ ਅੱਗੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਸੀਟ ‘ਤੇ ‘ਆਪ’ ਦਾ ਹਸ਼ਰ ਮਾੜਾ ਹੀ ਹੋਵੇਗਾ ਕਿਉਂਕਿ ਅਜੇ ਤੱਕ ਸੂਬੇ ਵਿਚ ਸਰਕਾਰ ਨਾ ਤਾਂ ਕੋਈ ਵਿਕਾਸ ਕਾਰਜ ਆਰੰਭ ਕਰਵਾ ਸਕੀ ਹੈ ਤੇ ਨਾ ਹੀ ਲੋਕਾਂ ਨੂੰ ਰੋਜ਼ਗਾਰ ਮਿਲਿਆ ।ਸੂਬੇ ਦੀ ਜਨਤਾ ਅੱਕੀ ਪਈ ਹੈ ਅਤੇ ਉਹ ਮੌਕਾ ਹੀ ਭਾਲ ਰਹੀ ਹੈ ਕਿ ਆਪ ਸਰਕਾਰ ਨੂੰ ਕਦੋਂ ਸਬਕ਼ ਸਿਖਾਇਆ ਜਾਵੇ। ਤੇ ਲੋਕਾਂ ਨੂੰ ਹੁਣ ਇਹ ਮੌਕਾ ਜਲੰਧਰ ਲੋਕ ਸਭਾ ਉੱਪ ਚੋਣ ਵਿੱਚ ਮਿਲਿਆਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ‘ਆਪ ਸਰਕਾਰ ਦੀਆਂ ਅਸਫਲਤਾਵਾਂ ‘ਤੇ ਪਰਦਾ ਪਾਉਣ ਵਾਸਤੇ ਨਿਰਦੋਸ਼ ਸਿੱਖ ਨੌਜਵਾਨਾਂ ਖ਼ਿਲਾਫ਼ ਵਧੀਕੀਆਂ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ‘ਤੇ ਝੂਠੇ ਕੇਸ ਪਾਏ ਜਾ ਰਹੇ ਹਨ। ਉਨ੍ਹਾਂ ਕਾਂਗਰਸ `ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਉਸ ਵੱਲੋਂ ਸੌੜੇ ਸਿਆਸੀ ਹਿੱਤਾਂ ਵਾਸਤੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਗਿਆ ਹੈ।ਰਾਜੂ ਖੰਨਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਮੁੱਦਈ ਹੈ। ਸ਼੍ਰੋਮਣੀ ਅਕਾਲੀ ਦਲ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗਾ। ਇਸ ਮੌਕੇ ਤੇ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਸਾਬਕਾ ਪ੍ਰਧਾਨ ਨਗਰ ਕੌਂਸਲ ਅਮਲੋਹ ਵਿੱਕੀ ਮਿੱਤਲ, ਸੀਨੀਅਰ ਆਗੂ ਪਰਮਿੰਦਰ ਸਿੰਘ ਨੀਟਾ ਸੰਧੂ, ਜਥੇਦਾਰ ਜਰਨੈਲ ਸਿੰਘ ਮਾਜਰੀ, ਯੂਥ ਆਗੂ ਹਰਵਿੰਦਰ ਸਿੰਘ ਬਿੰਦਾ ਮਾਜਰੀ, ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *