ਪੰਜਾਬਪਟਿਆਲਾ

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਖੂਨਦਾਨ ਕੈਂਪ ਆਯੋਜਿਤ

ਫਤਿਹਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਐਨਐਸਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮਿੱਠੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਿਤ ਕੀਤਾ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਕਾਲਜ ਦੇ ਟਰੱਸਟ ਮੈਂਬਰ ਸ. ਅਵਤਾਰ ਸਿੰਘ ਰਿਆ ਅਤੇ ਕਾਲਜ ਟਰੱਸਟ ਮੈਂਬਰ ਸ. ਅਮਰਦੀਪ ਸਿੰਘ ਧਾਰਨੀ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦੇ ਕਾਲਜ ਦੇ ਪ੍ਰਿੰਸੀਪਲ ਡਾ ਲਖਵੀਰ ਸਿੰਘ ਨੇ ਦੱਸਿਆ ਕੇ ਹਰ ਸਾਲ ਇਹ ਖੂਨ ਦਾਨ ਕੈਂਪ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਆਯੋਜਿਤ ਕੀਤਾ ਜਾਂਦਾ ਹੈ।

ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਐੱਨ ਐੱਸ ਐੱਸ ਦੇ ਪ੍ਰੋਗਰਾਮ ਅਫ਼ਸਰ ਡਾ ਬਲਰਾਜ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕਰੀਬ 60 ਖੂਨਦਾਨੀਆਂ ਨੇ ਭਾਗ ਲਿਆ। ਕੈਂਪ ਦੌਰਾਨ ਪੀਜੀਆਈ ਚੰਡੀਗੜ੍ਹ ਤੋਂ ਆਈ ਟੀਮ ਦੇ ਮੁਖੀ ਡਾ ਰੇਖਾ ਦਾ ਜਥੇਦਾਰ ਅਵਤਾਰ ਸਿੰਘ ਰਿਆ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਲਖਵਿੰਦਰ ਸਿੰਘ, ਡਾ ਜਸਪ੍ਰੀਤ ਸਿੰਘ ਓਬਰਾਏ, ਡਾ ਅੰਮ੍ਰਿਤਬੀਰ ਸਿੰਘ, ਪ੍ਰੋ ਜਸਬੀਰ ਸਿੰਘ, ਡਾ ਕਿਰਨਪ੍ਰੀਤ ਕੌਰ, ਡਾ ਜਤਿੰਦਰ ਸਿੰਘ ਸੈਣੀ, ਪ੍ਰੋ ਗੁਲਜੀਤ ਸਿੰਘ ਆਦਿ ਹਾਜ਼ਰ ਸਨ। ਇਸ ਕੈਂਪ ਦੇ ਆਯੋਜਨ ਵਿੱਚ ਡਾ ਦਿਵਿਆ ਗੁਪਤਾ, ਡਾ ਇਸ਼ਪ੍ਰੀਤ ਸਿੰਘ, ਡਾ ਪਰਵਿੰਦਰ ਕੌਰ, ਸ ਅਜਮੇਰ ਸਿੰਘ ਮਾਨ, ਸ ਇੰਦਰਪਾਲ ਸਿੰਘ, ਸ ਸੁਰਿੰਦਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ।

Leave a Reply

Your email address will not be published. Required fields are marked *