ਪੰਜਾਬ

ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿਚ ਸ਼ਾਮਲ

ਚੰਡੀਗੜ੍ਹ, 9 ਅਪਰੈਲ (ਮਧੂਸਾਰ ਬਿਊਰੋ) ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦਫ਼ਤਰ ਪੁੱਜੇ, ਜਿਥੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਣੇ ਕਈ ਸੀਨੀਅਰ ਨੇਤਾ ਹਾਜ਼ਰ ਸਨ।

ਇਹ ਵੀ ਚਰਚਾ ਹੈ ਕਿ ਭਾਜਪਾ ਅਟਵਾਲ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਮੈਦਾਨ ਵਿਚ ਉਤਾਰ ਸਕਦੀ ਹੈ। ਇੰਦਰਾ ਇਕਬਾਲ ਸਿੰਘ ਅਟਵਾਲ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਭੇਜਿਆ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ

Leave a Reply

Your email address will not be published. Required fields are marked *