ਪਟਿਆਲਾ

ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 42,900 ਮੀਟਰਿਕ ਟਨ ਕਣਕ ਦੀ ਹੋਈ ਆਮਦ

ਪਟਿਆਲਾ, 13 ਅਪ੍ਰੈਲ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਹੁਣ ਤੱਕ 1 ਲੱਖ 42 ਹਜ਼ਾਰ 900 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 1 ਲੱਖ 15 ਹਜ਼ਾਰ 338 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਵਿੱਚੋਂ ਪਨਗਰੇਨ ਨੇ ਕੁਲ 37708 ਮੀਟਰਿਕ ਟਨ, ਮਾਰਕਫੈਡ ਨੇ 28413 ਮੀਟਰਿਕ ਟਨ, ਪਨਸਪ ਨੇ 24600 ਮੀਟਰਿਕ ਟਨ, ਵੇਅਰ ਹਾਊਸ ਨੇ 20320 ਅਤੇ ਵਾਪਰੀਆਂ ਵੱਲੋਂ 4297 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਨਾ ਬੈਠਣਾ ਪਵੇ।

Leave a Reply

Your email address will not be published. Required fields are marked *