ਵਿਸ਼ਵ ਯੂਨੀਵਰਸਿਟੀ ਦੇ ਐਗਰੀਕਲਚਰ ਵਿਭਾਗ ਵਲੋੰ ਵਿਸਾਖੀ ਮੌਕੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਚਾਹ ਅਤੇ ਲੱਡੂਆਂ ਦਾ ਲੰਗਰ ਲਗਾਇਆ
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਐਗਰੀਕਲਚਰ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਤਿਉਹਾਰ ਮੌਕੇ ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਵਿਭਾਗ ਵਿੱਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਵਾਏ ਗਏ । ਐਗਰੀਕਲਚਰ ਵਿਭਾਗ ਦੀ ਚੜ੍ਹਦੀਕਲਾ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਅਰਦਾਸ ਕਰਨ ਉਪਰੰਤ ਸੰਗਤ ਲਈ ਚਾਹ ਅਤੇ ਲੱਡੂਆਂ ਦਾ ਲੰਗਰ ਵੀ ਲਗਾਇਆ ਗਿਆ । ਇਸ ਮੌਕੇ ਯੂਨੀਵਰਸਿਟੀ ਉਪ ਕੁਲਪਤੀ, ਡੀਨ ਅਕਾਦਮਿਕ ਅਤੇ ਐਗਰੀਕਲਚਰ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ ।

