ਪੰਜਾਬਪਟਿਆਲਾ

ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਵੇਗਾ ਖ਼ਾਲਸਾ ਫ਼ਤਹਿ ਮਾਰਚ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨਾਲ ਉਲੀਕੀ ਰੂਪ ਰੇਖਾ

ਪਟਿਆਲਾ 13 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸ਼ਤਾਬਦੀ ਨੂੰ ਸ਼ੋ੍ਰਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਉਣ ਜਾ ਰਹੀ ਹੈ ਅਤੇ ਖਾਲਸਾ ਫਤਹਿ ਮਾਰਚ ਦੇ ਰੂਪ ਵਿਚ ਨਗਰ ਕੀਰਤਨ ਦਿੱਲੀ ਤੋਂ ਆਰੰਭ ਹੋਵੇਗਾ। ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਸੱਦੀ ਮੀਟਿੰਗ ਦੌਰਾਨ ਉਲੀਕੀ ਰੂਪ ਰੇਖਾ ਦੌਰਾਨ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਗੁਰਦੁਆਰਾ ਪ੍ਰਬੰਧਕ ਆਦਿ ਹਾਜ਼ਰ ਸਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਤਾਬਦੀ ਦਾ ਮੁੱਖ ਸਮਾਗਮ ਪੰਜ ਮਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਰਤਸਰ ਵਿਖੇ ਆਯੋਜਤ ਹੋਵਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ 16 ਅਪ੍ਰੈਲ ਨੂੰ ਖਾਲਸਾ ਫਤਹਿ ਮਾਰਚ ਆਰੰਭ ਹੋਵੇਗਾ, ਜਿਸ ਉਪਰੰਤ ਦਿੱਲੀ ਵਿਖੇ 17 ਅਪ੍ਰੈਲ ਨੂੰ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ।

ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 18 ਅਪ੍ਰੈਲ ਨੂੰ ਡੀਡੀਏ ਗਰਾਊਂਡ ਵਿਖੇ ਬਾਅਦ ਦੁਪਹਿਰ ਖਾਲਸਾਈ ਖੇਡਾਂ ਕਰਵਾਈਆਂ ਜਾਣਗੀਆਂ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਛੋਟੇ ਸਾਹਿਬਜ਼ਾਦੇ, ਫਤਹਿ ਨਗਰ ਦਿੱਲੀ ਤੋਂ ਖਾਲਸਾ ਫਤਹਿ ਮਾਰਚ ਦੀ ਸ਼ੁਰੂਆਤ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਫਤਹਿ ਮਾਰਚ ਵੱਖ ਵੱਖ ਪੜਾਅਤਾਂ ਤੋਂ ਹੁੰਦਾ ਹੋਇਆ ਪੰਜਾਬ ਵਿਚ ਪ੍ਰਵੇਸ਼ ਕਰੇਗਾ ਅਤੇ 21 ਅਪ੍ਰੈਲ ਨੂੰ ਪਟਿਆਲਾ ਪੁੱਜੇਗਾ, ਜਿਸ ਦਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਾਹਿਬਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਵੱਖ ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਖਾਲਸਾ ਫਤਹਿ ਮਾਰਚ 4 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਮੀਤ ਮੈਨੇਜਰ ਮਨਦੀਪ ਸਿੰਘ, ਸ. ਜਗਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਅਬਲੋਵਾਲ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦੇ ਵਰਕਰ ਸਾਹਿਬਾਨ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਮੁਲਾਜ਼ਮ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *