ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ ‘ਚ ਕਣਕ ਦੀ ਆਮਦ ਦੋ ਲੱਖ ਮੀਟਰਿਕ ਟਨ ਤੋਂ ਹੋਈ ਪਾਰ

ਪਟਿਆਲਾ, 14 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 108 ਮੰਡੀਆਂ ਵਿੱਚੋਂ 107 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਨ੍ਹਾਂ ਵਿੱਚ ਕੱਲ ਸ਼ਾਮ ਤੱਕ 2 ਲੱਖ 37 ਹਜ਼ਾਰ 453 ਮੀਟਰਿਕ ਟਨ ਕਣਕ ਪੁੱਜੀ ਜਿਸ ਵਿਚੋਂ 2 ਲੱਖ 10 ਹਜ਼ਾਰ 674 ਮੀਟਰਿਕ ਟਨ ਦੀ ਖਰੀਦ ਵੀ ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੁੱਜੀ ਕਣਕ ਵਿਚੋਂ ਹੁਣ ਤੱਕ ਪਨਗਰੇਨ ਵੱਲੋਂ 69854 ਮੀਟਰਿਕ, ਮਾਰਕਫੈਡ ਵੱਲੋਂ 53473 ਮੀਟਰਿਕ ਟਨ, ਪਨਸਪ ਵੱਲੋਂ 46730 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 36300 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 4317 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਕਣਕ ਦੀ ਕਿਸਾਨਾਂ ਨੂੰ ਹੁਣ ਤੱਕ 113.57 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *