ਪਟਿਆਲਾ ਜ਼ਿਲ੍ਹੇ ‘ਚ 17 ਤੋਂ 21 ਅਪ੍ਰੈਲ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ
ਪਟਿਆਲਾ, 14 ਅਪ੍ਰੈਲ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਐਸ.ਆਈ.ਐਸ ਸਕਿਉਰਿਟੀ ‘ਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰਾਂ ਦੀ ਭਰਤੀ ਲਈ 17 ਤੋਂ 21 ਅਪ੍ਰੈਲ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ ‘ਚ ਨੌਕਰੀ ਦੇ ਚਾਹਵਾਨ ਉਮੀਦਵਾਰਾਂ (ਕੇਵਲ ਲੜਕੇ) ਜਿਨ੍ਹਾਂ ਨੇ ਦਸਵੀਂ/ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਕੀਤੀ, ਉਮਰ 18 ਤੋਂ 37 ਸਾਲ ਤੱਕ ਹੈ ਉਹ ਭਾਗ ਲੈ ਸਕਦੇ ਹਨ।
ਉਨ੍ਹਾਂ ਕੈਂਪਾਂ ਦੀ ਸਮਾਂ ਸਾਰਣੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਬਲਾਕ ਪੱਧਰੀ ਕੈਂਪ 17 ਅਪ੍ਰੈਲ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, ਦੂਜਾ 18 ਅਪ੍ਰੈਲ ਨੂੰ ਬੀ.ਡੀ.ਪੀ.ਉ. ਦਫ਼ਤਰ ਪਾਤੜਾਂ, ਤੀਸਰਾ19 ਅਪ੍ਰੈਲ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, ਚੌਥਾ 20 ਅਪ੍ਰੈਲ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ ਅਤੇ 21 ਅਪ੍ਰੈਲ ਨੂੰ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ ਵਿਖੇ ਲਗਾਇਆ ਜਾ ਰਿਹਾ ਹੈ। ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ ਅਤੇ ਆਧਾਰ ਕਾਰਡ ਲੈ ਕੇ ਸਬੰਧਤ ਬੀ.ਡੀ.ਪੀ.ਉ. ਦੇ ਦਫ਼ਤਰ ਉਪਰ ਦਿੱਤੇ ਗਏ ਸ਼ਡਿਊਲ ਅਨੁਸਾਰ ਨੀਯਤ ਮਿਤੀਆਂ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਭਾਗ ਲੈ ਸਕਦੇ ਹਨ। ਸਿੰਪੀ ਸਿੰਗਲਾ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲੈਣ ਤੇ ਰੋਜ਼ਗਾਰ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ 7973261499 ‘ਤੇ ਸੰਪਰਕ ਕਰ ਸਕਦੇ ਹਨ।

