ਅੰਮ੍ਰਿਤਸਰਪੰਜਾਬ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਸ੍ਰੀ ਦਮਦਮਾ ਸਾਹਿਬ:- 13 ਅਪ੍ਰੈਲ (ਮਧੂਸਾਰ ਬਿਊਰੋ) ਬੁੱਢਾ ਦਲ ਵੱਲੋਂ ਗੁ: ਬੇਰ ਸਾਹਿਬ ਦੇਗਸਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ਵਿਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਕੱਢਿਆ ਜਾਵੇਗਾ। ਮਹੱਲੇ ਦੀ ਸ਼ੁਰੂਆਤ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਪਾਠਾਂ ਦੇ ਭੋਗਾਂ ਉਪਰੰਤ ਹੋਵੇਗੀ।

ਇਹ ਮਹੱਲਾ ਪੁਰਾਤਨ ਮਰਯਾਦਾ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁੱਜੇਗਾ। ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਜੀ ਸੰਪਰਦਾਇ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦ ਤਰਨਾਦਲ ਬਾਬਾ ਬਕਾਲਾ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਮੇਤ ਸਾਰੇ ਤਰਨਾ ਦਲਾਂ ਦੀਆਂ ਅਕਾਲੀ ਫੌਜਾਂ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ‘ਤੇ ਸਵਾਰ ਹੋ ਕੇ ਸ਼ਾਮਲ ਹੋਣਗੀਆਂ। ਖੁਲੇ ਮੈਦਾਨ ਵਿੱਚ ਨਿਹੰਗ ਸਿੰਘ ਘੋੜ ਦੋੜਾਂ ਅਤੇ ਜੰਗਜੂ ਗੱਤਕੇ ਦੇ ਜੌਹਰ ਵਖਾਉਣਗੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਸਮੂਹ ਸੰਗਤ ਨੂੰ ਸੰਬੋਧਨ ਵੀ ਕਰਨਗੇ। ਉਨ੍ਹਾਂ ਦਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ ਨਾਲ, ਬਾਬਾ ਖੜਕ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਮੇਜਰ ਸਿੰਘ ਮੁਖਤਾਰਿਆਮ ਬਾਬਾ ਬਲਦੇਵ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਗੁਰਬਚਨ ਸਿੰਘ ਦਿੜਬਾ, ਬਾਬਾ ਗੁਰਮੁਖ ਸਿੰਘ, ਭਾਈ ਮਾਨ ਸਿੰਘ, ਬਾਬਾ ਖੜਕ ਸਿੰਘ ਤਰਨਾਦਲ ਆਦਿ ਬੇਅੰਤ ਤਿਆਰ ਬਰ ਤਿਆਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।

Leave a Reply

Your email address will not be published. Required fields are marked *