ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

ਪਟਿਆਲਾ, 17 ਅਪ੍ਰੈਲ: (ਰਮਨਦੀਪ/ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਵਿੱਚ ਕਣਕ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 5 ਲੱਖ 7 ਹਜ਼ਾਰ 602 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 4 ਲੱਖ 88 ਹਜ਼ਾਰ 782 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ ਕਿਸਾਨਾਂ ਨੂੰ 671.25 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਕਣਕ ਵਿਚੋਂ ਪਨਗਰੇਨ ਵੱਲੋਂ 161411 ਮੀਟਰਿਕ ਟਨ, ਮਾਰਕਫੈਡ ਵੱਲੋਂ 114962 ਮੀਟਰਿਕ ਟਨ, ਪਨਸਪ ਵੱਲੋਂ 113756 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 86346 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਪਾਰੀਆਂ ਵੱਲੋਂ 12307 ਮੀਟਰਿਕ ਟਨ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

Leave a Reply

Your email address will not be published. Required fields are marked *