ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ਼ੈਸ਼ਨ 2023-24 ਦੇ ਦਾਖ਼ਲਿਆਂ ਲਈ ਪ੍ਰਾਸਪੈਕਟਸ ਰਿਲੀਜ਼

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਨਵੇਂ ਸ਼ੈਸ਼ਨ 2023-24 ਦੇ ਦਾਖ਼ਲਿਆਂ ਲਈ ਪ੍ਰਾਸਪੈਕਟਸ ਰਿਲੀਜ਼ ਕਰ ਦਿੱਤਾ ਗਿਆ। ਪ੍ਰਾਸਪੈਕਟਸ ਰਿਲੀਜ਼ ਕਰਨ ਮੌਕੇ ਸ. ਸੁਰਜੀਤ ਸਿੰਘ ਰੱਖੜਾ ਆਨਰੇਰੀ ਸਕੱਤਰ, ਕਾਲਜ ਗਵਰਨਿੰਗ ਬਾਡੀ ਤੇ ਸਾਬਕਾ ਮੰਤਰੀ ਪੰਜਾਬ ਸਰਕਾਰ ਅਤੇ ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ, ਕਾਲਜ ਗਵਰਨਿੰਗ ਬਾਡੀ ਅਤੇ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ ਵੀ ਵਰਨਣਯੋਗ ਹੈ ਕਿ ਇਸ ਵਾਰ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇਸ ਕਾਲਜ ਵਿਚ ਦਾਖਲਾ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ’ਤੇ ਵਜੀਫਿਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 8 ਹਜ਼ਾਰ ਰੁਪਏ, 90 ਤੋਂ 95 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ, 85 ਤੋਂ 90 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 3 ਹਜ਼ਾਰ ਰੁਪਏ ਅਤੇ 80 ਤੋਂ 85 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 2 ਹਜ਼ਾਰ ਰੁਪਏ ਦੀ ਦਾਖਲੇ ਸਮੇਂ ਵਿਸ਼ੇਸ਼ ਛੋਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੀ ਹੋਰ ਅਨੇਕਾਂ ਪ੍ਰਕਾਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਦਿੱਤੇ ਜਾਂਦੇ ਵਜੀਫਿਆਂ ਦੀ ਸਹੂਲਤ ਵੀ ਵਿਦਿਆਰਥੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਨੈਕ ਦੀ ਗਰੇਡਿੰਗ ਵਿੱਚ ਇਲਾਕੇ ਵਿਚ ਸਭ ਤੋਂ ਵੱਧ ਸੀ.ਜੀ.ਪੀ.ਏ. ਪ੍ਰਾਪਤ ਕਰਨ ਵਾਲਾ ਕਾਲਜ ਹੈ ਨਾਲ ਹੀ ਡੀ.ਬੀ.ਟੀ. ਵੱਲੋਂ ਵੀ ਕਾਲਜ ਨੂੰ ਸਟਾਰ ਕਾਲਜ ਦਾ ਦਰਜਾ ਦਿੱਤਾ ਗਿਆ ਹੈ ਜੋ ਕਿ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਕਾਲਜ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਦੇ ਪੱਖ ਤੋਂ ਸਰਵੋਤਮ ਕਾਲਜਾਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀ ਖ਼ਾਲਸਾ ਕਾਲਜ ਵਿੱਚ ਦਾਖ਼ਲ ਹੋ ਕੇ ਆਪਣੇ ਭਵਿੱਖ ਦੇ ਸੁਪਨੇ ਸਾਕਾਰ ਕਰ ਸਕਦੇ ਹਨ।

ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਦੱਸਿਆ ਕਿ ਇਸ ਮੌਕੇ ਕਾਲਜ ਵਿੱਚ 18 ਪੋਸਟ ਗ੍ਰੈਜੂਏਟ, 21 ਗ੍ਰੈਜ਼ੂਏਟ ਅਤੇ 35 ਅੰਡਰ ਗ੍ਰੈਜ਼ੂਏਟ, ਪੋਸਟ ਗ੍ਰੈਜ਼ੂਏਟ ਡਿਪਲੋਮਾ, ਸਰਟੀਫਿਕੇਟ ਅਤੇ ਐਡ ਆਨ ਕੋਰਸ ਚਲਾਏ ਜਾ ਰਹੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਵਿੱਦਿਆ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿਚ ਖ਼ਾਲਸਾ ਕਾਲਜ ਪਟਿਆਲਾ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਕਰ ਚੁੱਕਾ ਹੈ। ਇਥੇ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ ਸਰਗਰਮੀਆਂ ਦੁਆਰਾ ਵਿਦਿਆਰਥੀਆਂ ਨੂੰ ਆਪਣੇ ਪ੍ਰਤਿਭਾ ਨਿਖਾਰਨ ਦੇ ਅਨੇਕਾਂ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ। ਕਾਲਜ ਕੋਲ ਸਪੋਟਸ ਕੰਪਲੈਕਸ, ਏਅਰ ਕੰਡੀਸ਼ਨਡ ਆਡੀਟੋਰੀਅਮ ਸਮਾਰਟ ਕਲਾਸ ਰੂਮ ਆਨ-ਲਾਈਨ ਲਾਇਬਰੇਰੀ ਅਤੇ ਅਤਿ ਆਧੁਨਿਕ ਪ੍ਰਯੋਗਸ਼ਾਲਾਵਾਂ ਵਿਦਿਆਰਥੀਆਂ ਦੀ ਸੁਵਿਧਾ ਲਈ ਮੌਜ਼ੂਦ ਹਨ। ਇਸ ਤੋਂ ਇਲਾਵਾ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਕਾਲਜ ਕੋਲ ਉਪਲਬਧ ਹੈ। ਵਿਦਿਆਰਥੀਆਂ ਦੀ ਸਿਹਤ ਲਈ ਅਤਿ ਆਧੁਨਿਕ ਮਸ਼ੀਨਾਂ ਵਾਲਾ ਜਿਮਨੇਜ਼ੀਅਮ ਹਾਲ ਅਤੇ ਸੰਗੀਤ ਦੀ ਪ੍ਰਫੁੱਲਤਾ ਲਈ ਆਪਣਾ ਰਿਕਾਰਡਿੰਗ ਸਟੂਡੀਓ ਵੀ ਮੌਜੂਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਿੱਚ ਮੁਫਤ ਵਾਈ-ਫਾਈ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀ ਵਧੇਰੇ ਜਾਣਕਾਰੀ ਕਾਲਜ ਦੀ ਵੈਬਸਾਈਟ .. ਤੋਂ ਪ੍ਰਾਪਤ ਕਰ ਸਕਦੇ ਹਨ ਇਸ ਤੋਂ ਇਲਾਵਾ ਕਾਲਜ ਦਾ ਪ੍ਰਾਸਪੈਕਟਸ ਕਾਲਜ ਦੀ ਵੈਬਸਾਈਟ ਉਪਰ ਵੀ ਮੁਹਈਆ ਕਰਵਾ ਦਿੱਤਾ ਗਿਆ ਹੈ। ਕਾਲਜ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਕਾਲਜ ਦੇ ਐਡਮੀਸ਼ਨ ਪੋਰਟਲ .. ’ਤੇ ਲਾਗਇਨ ਕਰ ਕੇ ਆਪਣਾ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸ. ਸਤਵਿੰਦਰ ਸਿੰਘ ਟੌਹੜਾ ਨੇ ਇਸ ਮੌਕੇ ਪਿ੍ਰੰਸੀਪਲ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟ ਕੀਤੀ ਕਿ ਅਉਣ ਵਾਲਾ ਵਿੱਦਿਅਕ ਵਰ੍ਹਾ ਖ਼ਾਲਸਾ ਕਾਲਜ ਲਈ ਵਿੱਦਿਆ ਅਤੇ ਹੋਰ ਸਹਿ ਵਿਦਿਅਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਵਾਲਾ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਇਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ, ਬਰਸਰ ਅਤੇ ਫਾਇਨਾਂਸ ਅਫ਼ਸਰ ਡਾ. ਰਵਿੰਦਰਜੀਤ ਸਿੰਘ, ਪ੍ਰੋ. ਗੁਰਪਾਲ ਸਿੰਘ, ਪ੍ਰੋ. ਇੰਦਰਬੀਰ ਕੌਰ ਅਤੇ ਡਾ. ਦਵਿੰਦਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *